ਅਗੋਚਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਗੋਚਰ [ਵਿਸ਼ੇ] ਜਿਸ ਦਾ ਇੰਦਰੀਆਂ ਰਾਹੀਂ ਗਿਆਨ ਨਾ ਹੋ ਸਕੇ, ਜਿਸਦਾ ਪ੍ਰਤੱਖ ਪਤਾ ਨਾ ਲੱਗੇ, ਗੁਪਤ, ਲੋਪ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4895, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਗੋਚਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਗੋਚਰ. ਵਿ—ਜੋ ਗੋ (ਇੰਦ੍ਰੀਆਂ) ਦਾ ਵਿ ਨਾ ਹੋਵੇ. “ਅਗਮ ਅਗੋਚਰ ਅਲਖ ਅਪਾਰਾ.” (ਬਿਲਾ ਮ: ੧) ੨ ਜੋ ਪ੍ਰਤੱਖ ਨਾ ਭਾਸੇ। ੩ ਗੁਪਤ. ਲੋਪ. “ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ.” (ਬਿਲਾ ਮ: ੫) ੪ ਜਿਵੇਂ ਕ੍ਰਿਤਘਨ ਦੀ ਥਾਂ ਅਕਿਰਤਘਨ ਸ਼ਬਦ ਹੈ, ਤਿਵੇਂ ਹੀ ਗੋਚਰ ਦੀ ਥਾਂ ਅਗੋਚਰ ਸ਼ਬਦ ਆਉਂਦਾ ਹੈ. “ਜੋ ਕਛੁ ਦ੍ਰਿਸਟਿ ਅਗੋਚਰ ਆਵਤ। ਤਾਂ ਕਹੁ ਮਨ ਮਾਯਾ ਠਹਿਰਾਵਤ.” (ਚੌਬੀਸਾਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਗੋਚਰ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਅਗੋਚਰ: ਇਹ ਪਰਮਾਤਮਾ ਵਾਚਕ ਇਕ ਵਿਸ਼ੇਸ਼ਣ ਹੈ। ਇਥੇ ‘ਗੋ’ ਦਾ ਅਰਥ ਹੈ ਇੰਦ੍ਰੀਆਂ। ਜੋ ਇੰਦ੍ਰੀਆਂ ਦਾ ਵਿਸ਼ਾ ਨ ਹੋਵੇ, ਜਾਂ ਜਿਥੇ ਇੰਦ੍ਰੀਆਂ ਦੀ ਪਹੁੰਚ ਨ ਹੋ ਸਕੇ ਉਹ ‘ਅਗੋਚਰ’ ਹੈ। ਗੁਰੂ ਨਾਨਕ ਦੇਵ ਜੀ ਨੇ ਬਿਲਾਵਲ ਰਾਗ ਵਿਚ ਕਿਹਾ ਹੈ — ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ। (ਗੁ.ਗ੍ਰੰ.795)।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no
ਅਗੋਚਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਗੋਚਰ (ਗੁ.। ਸੰਸਕ੍ਰਿਤ ਅ+ਗੋਚਰ) ਜੋ ਇੰਦ੍ਰੀਆਂ ਦਾ ਵਿਖਯ ਨਾ ਹੋਵੇ, ਇੰਦਰੀਆਂ ਤੋਂ ਪਰੇ। ਯਥਾ-‘ਅਗਮ ਅਗੋਚਰ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਅਗੋਚਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਗੋਚਰ, ਸੰਸਕ੍ਰਿਤ / ਵਿਸ਼ੇਸ਼ਣ : ਜੋ ਇੰਦਰੀਆਂ ਕਰ ਕੇ ਜਾਣਿਆ ਨਾ ਜਾ ਸਕੇ, ਗੁਪਤ, ਲੁਕਵਾਂ, ਅਗਿਆਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-10-39-58, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First