ਅਫੀਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਫੀਮ. ਸੰ. ਅਹਿਫੇਨ. ਜੋ ਸੱਪ ਦੀ ਫੇਨ (ਵਿ) ਜੇਹੀ ਤਿੱਖੀ ਹੈ. ਅ਼ ਅਫ਼ਯੂਨ. ਅੰ. Opium ਸੰਗ੍ਯਾ—ਫੀਮ. ਪੋਸਤ ਦੇ ਡੋਡਿਆਂ ਦਾ ਦੁੱਧ ਕੱਢਕੇ ਜਮਾਇਆ ਹੋਇਆ ਇੱਕ ਪਦਾਰਥ, ਜੋ ਜ਼ਹਿਰੀਲਾ ਅਤੇ ਨਸ਼ੀਲਾ ਹੁੰਦਾ ਹੈ. ਵੈਦ ਅਨੇਕ ਰੋਗਾਂ ਵਿੱਚ ਇਸ ਨੂੰ ਵਰਤਦੇ ਹਨ. ਇਹ ਬਹੁਤ ਖ਼ੁਸ਼ਕ ਅਤੇ ਪੱਠਿਆਂ ਨੂੰ ਸੁਕੜਾਉਣ ਅਤੇ ਸੁਸਤ ਕਰਨ ਵਾਲੀ ਵਸੑਤੁ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First