ਆਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਗ (ਨਾਂ,ਪੁ) ਗੰਨੇ ਦਾ ਉਤਲਾ ਲੰਮੇ ਪੱਤਿਆਂ ਵਾਲਾ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9403, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਗ [ਨਾਂਪੁ] ਗੰਨੇ ਦਾ ਉਪਰਲਾ ਭਾਗ , ਗੰਨੇ ਦੇ ਪੱਤੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਗ. ਸੰਗ੍ਯਾ—ਕਮਾਦ, ਜਁਵਾਰ ਆਦਿ ਦੇ ਗੰਨੇ ਦਾ ਅਗ੍ਰ ਭਾਗ । ੨ ਅੱਗ. ਅਗਨਿ. “ਆਗ ਲਗਉ ਤਿਹ ਧਉਲਹਰਿ, ਜਿਹ ਨਾਹੀ ਹਰਿ ਕੋ ਨਾਉ.” (ਸ. ਕਬੀਰ) ੩ ਆਗ੍ਯਾ. ਹੁਕਮ. ਦੇਖੋ, ਆਗਿ। ੪ ਕ੍ਰਿ. ਵਿ—ਅੱਗੇ. ਮੁਹਿਰੇ. “ਪੌਨ ਕੇ ਗੌਨ ਤੇ ਆਗ ਚਲ੍ਯੋ.” (ਕ੍ਰਿਸਨਾਵ) ੫ ਸੰ. ਸੰਗ੍ਯਾ—ਅਪਰਾਧ. ਗੁਨਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਆਗ (ਸੰ.। ਸੰਸਕ੍ਰਿਤ ਆਗ੍ਯਾ) ੧. ਆਗ੍ਯਾ। ਯਥਾ-‘ਅਬ ਮੈ ਸੁਖੁ ਪਾਇਓ ਗੁਰ ਆਗਿੵ’ ਹੁਣ ਮੈਂ ਗੁਰਾਂ ਦੀ ਆਗ੍ਯਾ ਮੰਨ ਕੇ ਸੁਖੁ ਪਾਯਾ ਹੈ।

੨. (ਹਿੰਦੀ ਆਗੇ) ਸਮੀਪ। ਯਥਾ-‘ਅਬ ਮੈ ਸੁਖੁ ਪਾਇਓ ਗੁਰ ਆਗਿੵ’ ਹੁਣ ਮੈਂ ਗੁਰਾਂ ਦੇ ਸਮੀਪ ਆ ਕੇ ਸੁਖ ਪਾਯਾ ਹੈ।

੩. (ਸੰਸਕ੍ਰਿਤ ਅਗਿ੍ਨ) ਅਗਨੀ। ਯਥਾ-‘ਆਗਿ ਲਗਉ ਤਿਹ ਧਉਲਹਰ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਆਗ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਗ, ਪੁਲਿੰਗ : ਗੰਨੇ ਦਾ ਉੱਪਰਲਾ ਹਿੱਸਾ, ਪਾਂਦ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3507, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-50-34, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.