ਆਲਿਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਆਲਿਮ. ਦੇਖੋ, ਆਲਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2684, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਲਿਮ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਲਿਮ : ਇਕ ਮੁਸਲਮਾਨ ਕਵੀ ਸੀ ਜਿਸ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਸਰਪ੍ਰਸਤੀ ਪ੍ਰਾਪਤ ਸੀ। ਪਹਿਲਾਂ ਇਹ ਸ਼ਹਿਜ਼ਾਦਾ ਮੁਅੱਜ਼ਮ (ਜੋ ਪਿੱਛੋਂ ਮੁਗਲ ਸਮਰਾਟ ਬਹਾਦਰ ਸ਼ਾਹ ਬਣਿਆ) ਦੀ ਮੁਲਾਜ਼ਮਤ ਵਿਚ ਸੀ। ਅਨੁਮਾਨ ਲਗਾਇਆ ਜਾਂਦਾ ਹੈ ਕਿ ਇਹ ਸੰਨ 1687-94 ਈ. ਦੌਰਾਨ ਕਿਸੇ ਸਮੇਂ ਗੁਰੂ ਗੋਬਿੰਦ ਸਿੰਘ ਜੀ ਪਾਸ ਆਇਆ; ਉਸ ਸਮੇਂ ਸ਼ਹਿਜ਼ਾਦਾ ਆਪਣੇ ਪਿਤਾ ਔਰੰਗਜ਼ੇਬ ਦੀਆਂ ਨਜ਼ਰਾਂ ਵਿਚ ਡਿੱਗ ਚੁੱਕਾ ਸੀ ਅਤੇ ਨਜ਼ਰਬੰਦ ਰਿਹਾ ਸੀ। ਆਲਿਮ ਦਾ ਗੁਰਮੁਖੀ ਲਿਪੀ ਵਿਚ ਲਿਖਿਆ ਹਿੰਦੀ ਭਾਸ਼ਾ ਦਾ ਇਕ ਪਦ ਉਪਲਬਧ ਹੈ ਜਿਸ ਵਿਚ ਇਹ ਆਪਣੇ ਮਾਲਕ ਗੁਰੂ ਗੋਬਿੰਦ ਸਿੰਘ ਦੀ ਬਖਸ਼ਸ਼ ਦੇ ਗੁਣ ਗਾਇਨ ਕਰਦਾ ਹੈ।
ਲੇਖਕ : ਪ.ਸ.ਪ. ਅਤੇ ਅਨੁ. ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First