ਉਦਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਦਰ (ਨਾਂ,ਪੁ) ਮਾਂ ਦੀ ਕੁੱਖ; ਗਰਭ; ਢਿੱਡ; ਪੇਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5249, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਦਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰ [ਨਾਂਪੁ] ਪੇਟ, ਢਿੱਡ , ਗਰਭ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਦਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਦਰ. ਸੰ. उदर. ਪੇਟ. ਢਿੱਡ. ਜਠਰ. “ਉਦਰੈ ਕਾਰਣਿ ਆਪਣੈ.” (ਮ: ੧ ਵਾਰ ਰਾਮ) ੨ ਛਾਤੀ. ਸੀਨਹ. “ਅਬਕੀ ਸਰੂਪਿ ਸੁਜਾਨਿ ਸੁਲਖਨੀ ਸਹਿਜੇ ਉਦਰਿ ਧਰੀ.” (ਆਸਾ ਕਬੀਰ) ੩ ਮੇਦਾ. ਪਕ੍ਵਾਸ਼ਯ। ੪ ਅੰਤੜੀ। ੫ ਗਰਭ। ੬ ਅੰਦਰਲਾ ਪਾਸਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5209, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਦਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਉਦਰ (ਸੰ.। ਸੰਸਕ੍ਰਿਤ) ਪੇਟ। ਯਥਾ-‘ਜੈਸੀ ਅਗਨਿ ਉਦਰ ਮਹਿ ’ ਜਿਕੁਰ ਜੀਵ ਨੂੰ ਤਾਪ ਦੇਣ ਵਾਲੀ ਜਠਰਾਗਨਿ (ਮਾਤਾ ਦੇ ਪੇਟ) ਵਿਚ ਸੀ , ਉਸੇ ਤਰ੍ਹਾਂ ਦੀ ਬਾਹਰ ਮਾਇਆ ਹੈ। ਤਥਾ-‘ਉਦਰ ਸੰਜੋਗੀ ਗੜ ਦਸ ਦੁਆਰ’ ਦਸ ਇੰਦ੍ਰਆ ਵਾਲਾ (ਗੜ) ਸਰੀਰ ਉਦਰ ਦੇ ਸੰਜੋਗ (ਕਰਕੇ ਕਹਾਉਂਦਾ) ਹੈ। ਤਥਾ-‘ਉਦਰ ਸੰਜੋਗੀ ਧਰਤੀ ਮਾਤਾ ’ ਭਾਵ ਅਸੀਂ ਲੋਕ ਧਰਤੀ ਦੇ ਉਦਰ ਤੋਂ ਹਾਂ। ਤਥਾ-‘ਜਨਨੀ ਕੇਰੇ ਉਦਰ ਉਦਕ ਮਹਿ’ ਮਾਤਾ ਦੇ ਪੇਟ ਦੇ ਪਾਣੀ ਵਿਚੋਂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਉਦਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਦਰ, ਸੰਸਕ੍ਰਿਤ : ਪੇਟ, ਢਿੱਡ, ਗਰਭ

–ਉਦਰ ਪੂਰਨਾ, ਢਿੱਡ ਭਰਨ ਦਾ ਭਾਵ, ਗੁਜ਼ਾਰਾ, ਨਿਰਬਾਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-12-07-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.