ਓਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਕ (ਨਾਂ,ਇ) ਹੱਥ ਨੂੰ ਮੂੰਹ ਨਾਲ ਲਾ ਕੇ ਪਾਣੀ ਪੀਣ ਲਈ ਤਲੀ ਦੀ ਡੂੰਨੇਂ ਵਾਂਗ ਬਣਾਈ ਡੂੰਘ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਓਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਕ [ਨਾਂਇ] ਪਾਣੀ ਆਦਿ ਪੀਣ ਲਈ ਮੂੰਹ ਨਾਲ਼ ਲਾਇਆਂ ਬਣੀ ਹੱਥ ਦੀ ਡੂਨੇ ਵਰਗੀ ਸ਼ਕਲ, ਲੱਪ , ਬੁੱਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਓਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਕ. ਸੰਗ੍ਯਾ—ਉਂਜਲ. ਅੰਜਲਿ. ਬੁੱਕ. “ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ.” (ਸੋਰ ਕਬੀਰ) ੨ ਸੰ. ओक: ਘਰ. ਰਹਿਣ ਦੀ ਥਾਂ. ਸਦਨ. “ਸਨਮਾਨਹਿ ਸਭ ਅੰਤਕ ਓਕ.” (ਨਾਪ੍ਰ) ਅੰਤਕ (ਯਮ) ਦੇ ਲੋਕ ਵਿਚ ਸਾਰੇ ਆਦਰ ਦੇਣਗੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਓਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਓਕ (ਸੰ.। ਹਿੰਦੀ) ਚੱਪਾ , ਬੁੱਕ। ਦੋਵੇਂ ਹੱਥ ਜੋੜ ਕੇ ਜੋ ਪਾਣੀ ਪੀਣ ਦੀ ਥਾਂ ਬਣਾਉਂਦੇ ਹਨ। ਯਥਾ-‘ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ’ (ਜਦ ਤੂੰ ਬ੍ਰਿਧ ਹੋਵੇਂਗਾ) ਤਦ ਤੇਰੀ (ਓਕ) ਬੁੱਕ ਵਿਚ ਪਾਣੀ ਬੀ ਕੋਈ ਨਹੀਂ ਪਾਵੇਗਾ।
੨. (ਸੰਸਕ੍ਰਿਤ) ਘਰ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਓਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਓਕ, ਪੁਲਿੰਗ : ਇਕ ਹੱਥ ਨੂੰ ਡੂਨੇ ਵਾਂਗ ਕਰਕੇ ਪਾਣੀ ਪੀਣ ਲਈ ਮੂੰਹ ਨਾਲ ਲਾਇਆਂ ਜੋ ਸ਼ਕਲ ਬਣੇ, ਲੱਪ, ਬੱਕ (ਲਾਗੂ ਕਿਰਿਆ : ਕਰਨਾ, ਲਾੳਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-29-11-55-30, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First