ਕਮੀਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮੀਨਾ (ਵਿ,ਪੁ) ਨੀਚ ਕੰਮ ਕਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਮੀਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮੀਨਾ [ਵਿਸ਼ੇ] ਹੋਛਾ , ਘਟੀਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਮੀਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮੀਨਾ ਫ਼ਾ ਵਿ—ਥੋੜਾ. ਤੁੱਛ। ੨ ਅਦਨਾ. ਘਟੀਆ. ਨੀਚ. “ਮਨ ਕਮੀਨ ਕਮਤਰੀਨ.” (ਮ: ੧ ਵਾਰ ਮਲਾ) “ਬਿਨਸੇ ਤਨ ਤੇ ਸਬ ਕਾਮ ਕਮੀਨੋ.” (ਗੁਰੁਸੋਭਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਮੀਨਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਮੀਨਾ, (ਫ਼ਾਰਸੀ : ਕਮੀਨਾ),ਵਿਸ਼ੇਸ਼ਣ : ਬਦਜ਼ਾਤ, ਨੀਵੀਂ ਜਾਤ ਦਾ, ਓਛਾ
–ਕਮੀਨਾ ਕੰਮ, ਪੁਲਿੰਗ : ਐਸੀ ਹਰਕਤ ਜਾਂ ਕਿਰਿਆ ਜਿਸ ਵਿੱਚ ਕਮੀਨਾਪਣ ਜਾਂ ਨੀਚਤਾ ਵਿਖਾਈ ਗਈ ਹੋਵੇ, ਓਛਾ ਕੰਮ
–ਕਮੀਨੀ, ਇਸਤਰੀ ਲਿੰਗ : ਕਮੀਣੀ
–ਕਮੀਨੇ ਦੀ ਯਾਰੀ ਬਿੱਛੂ ਦਾ ਡੰਗ, ਅਖੌਤ : ਬੁਰੇ ਆਦਮੀ ਦੀ ਦੋਸਤੀ ਤੋਂ ਹਮੇਸ਼ਾ ਨੁਕਸਾਨ ਹੀ ਹੁੰਦਾ ਹੈ, ਗਿਰੇ ਹੋਏ ਆਦਮੀ ਦੀ ਯਾਰੀ ਦਾ ਕੋਈ ਲਾਭ ਨਹੀਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-18-12-41-29, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First