ਕਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੀ. ਹਾਥੀ. ਦੇਖੋ, ਕਰਿ ੩। ੨ ਸੰਗ੍ਯਾ—ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. “ਤੁਮ ਰਾਖਹੁ ਧਾਰਿ ਕਰੀ.” (ਗੂਜ ਮ: ੫) ੩ ਕਰੀਰ ਦਾ ਸੰਖੇਪ. “ਸੁਧਾ ਮਿਸਟਾਨ ਬਦਲੇ ਜ੍ਯੋਂ ਕਰੀ ਫਲ.” (ਭਾਗੁਕ) ੪ ਕਰੀਂ. ਕਰਾਂ. “ਕੰਚਨ ਕੇ ਕੋਟ ਦਤੁ ਕਰੀ.” (ਸ੍ਰੀ ਅ: ਮ: ੧) ੫ ਕੀਤੀ. ਕਰਨ ਦਾ ਭੂਤ ਕਾਲ. “ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰੀ (ਸੰ.। ਦੇਖੋ , ਕਰ ੧.) ੧. ਹੱਥ ਦੇ ਕੇ, ਹੱਥਾਂ ਨਾਲ। ਯਥਾ-‘ਤੁਮ ਰਾਖਹੁ ਧਾਰਿ ਕਰੀ’ ਹੱਥ ਦੇ ਕੇ ਰੱਖੋ

੨. (ਸੰਸਕ੍ਰਿਤ ਕਰਿਨ। ਪ੍ਰਾਕ੍ਰਿਤ ਕਰਿ) ਹਾਥੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰੀ ਕੀਤੀ- ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ; ਰਚਿਤ ਕੀਤੀ- ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ; ਬਣਾ ਦਿੱਤੀ- ਦਸ ਨਾਰੀ ਮੈ ਕਰੀ ਦੁਹਾਗਨਿ ; ਕਰਾਂ- ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੀ, (ਤਾਮਿਲ : ਕਰੀ=ਤਰੀ) \ ਇਸਤਰੀ ਲਿੰਗ : ਸਾਲਨ, ਸ਼ੋਰਬਾ, ਗੋਸ਼ਤ ਅਤੇ ਤਰੀ ਦਾਰ ਭਾਜੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-54-20, ਹਵਾਲੇ/ਟਿੱਪਣੀਆਂ:

ਕਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੀ, (ਲਹਿੰਦੀ) \ (ਕੜੀ<ਸੰਸਕ੍ਰਿਤ : कटक=ਛੱਲਾ) \ ਇਸਤਰੀ ਲਿੰਗ : ਉਹ ਛੱਲਾ ਜਿਸ ਨਾਲ ਬੰਦੂਕ ਦਾ ਸਲਿੰਦ (Strap) ਬੰਨ੍ਹਿਆ ਜਾਂਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-54-38, ਹਵਾਲੇ/ਟਿੱਪਣੀਆਂ:

ਕਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੀ, (ਕੜੀ<ਸੰਸਕ੍ਰਿਤ : कटक=ਛੱਲਾ) \ ਇਸਤਰੀ ਲਿੰਗ : ਪੈਰਾਂ ਦਾ ਇੱਕ ਗਹਿਣਾ: ‘ਬੰਦੇ ਕੰਧਲੀ ਨਥਲੀ ਹਸ ਕਰੀਆਂ, ਬਹੇ ਰੁਪ ਬਣਾਇਕ ਮੋਰ ਦਾ ਨੀ’ 

(ਹੀਰ ਵਾਰਿਸ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-55-01, ਹਵਾਲੇ/ਟਿੱਪਣੀਆਂ:

ਕਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੀ, (ਸੰਸਕ੍ਰਿਤ : करीर) \ ਇਸਤਰੀ ਲਿੰਗ : ਕਰੀਂਹ, ਕਰੀਰ, ਇੱਕ ਕੰਡੇਦਾਰ ਦਰੱਖ਼ਤ ਜਿਸ ਦੇ ਪੱਤੇ ਨਹੀਂ ਹੁੰਦੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-55-18, ਹਵਾਲੇ/ਟਿੱਪਣੀਆਂ:

ਕਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੀ, (ਸੰਸਕ੍ਰਿਤ) \ ਪੁਲਿੰਗ : ੧. ਹਾਥੀ; ੨. ਬਾਂਹ, ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ; ‘ਤੁਮ ਰਾਖਹੁ ਧਾਰਿ ਕਰੀ’

( ਗੂਜਰੀ ਮਹਲਾ ਪੰਜਵਾਂ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-55-36, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.