ਕੁੜਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਮ (ਨਾਂ,ਪੁ) ਪੁੱਤ ਜਾਂ ਧੀ ਦਾ ਸਹੁਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੜਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਮ [ਨਾਂਪੁ] ਪੁੱਤਰ ਜਾਂ ਧੀ ਦਾ ਸਹੁਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੜਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਮ. ਕੁਟੁੰਬਮਣਿ ਦਾ ਸੰਖੇਪ ਅਤੇ ਰੂਪਾਂਤਰ. ਦੁਲਹਾ ਅਤੇ ਦੁਲਹਨਿ ਦੇ ਪਿਤਾ , ਜੋ ਦੋਹਾਂ ਕੁਲਾਂ ਵਿੱਚ ਮਾਨ੍ਯ ਹਨ. “ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ.” (ਆਸਾ ਮ: ੪) ੨ ਸਿੰਧੀ. ਕੁੜੁਮ. ਕੁਟੰਬ. ਪਰਿਵਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੜਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੁੜਮ* (ਸੰ.। ਪੰਜਾਬੀ) ਜਿਨ੍ਹਾਂ ਨੂੰ ਲੜਕੀ ਦਿਤੀ ਜਾਵੇ ਵਾ ਲਈ ਜਾਵੇ, ਓਹ ਸੰਬੰਧੀ। ਯਥਾ-‘ਕੁੜਮੁ ਕੁੜਮਾਈ ਆਇਆ’।

----------

* ਜਿਨ੍ਹਾਂ ਨਾਲ ਰਿਸ਼ਤਾ ਕੀਤਿਆਂ ਗ੍ਰਿਹਸਤੀ ਤੇ ‘ਕੁਟੰਬੀ’ ਬਣ ਜਾਵੇ, ਉਹ ਕੁਟੰਬੀ। ਕੁਟੰਬੀ ਤੋਂ ਬਦਲ (ਕੁਟੰਮੀ, ਕੁਟੁਮ, ਕੁੜੁਮ) ਪਦ ਬਣਿਆ ਜਾਪਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੁੜਮ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੜਮ, (कुटुम्ब=ਵਿਆਹ ਵਜੋਂ ਬਣਿਆ ਸਾਕ) \ ਪੁਲਿੰਗ : ਪੁੱਤ ਜਾਂ ਧੀ ਦਾ ਸਹੁਰਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-22-12-01-46, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.