ਖੜਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੜਗ (ਨਾਂ,ਪੁ) ਚੌੜੇ ਫਲ਼ ਵਾਲੀ ਤਲਵਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੜਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੜਗ [ਨਾਂਇ] ਕਿਰਪਾਨ , ਤਲਵਾਰ, ਸ੍ਰੀ ਸਾਹਿਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੜਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਖੜਗ. ਸੰ. खड्ग —ਖੜੑਗ. ਸੰਗ੍ਯਾ—ਜੋ ਖੰਡਨ (ਭੇਦਨ) ਕਰੇ ਸੋ ਖੜਗ. ਦੇਖੋ, ਖਡੑ ਧਾ. ਕ੍ਰਿਪਾਣ. ਸ਼੍ਰੀ ਸਾਹਿਬ. ਧਨੁਰਵੇਦ ਅਨੁਸਾਰ ਖੜਗ ਚਾਰ ਅੰਗੁਲ ਚੌੜਾ ਅਤੇ ੫੦ ਅੰਗੁਲ ਲੰਮਾ ਹੋਣਾ ਚਾਹੀਏ. ਖੜਗ ਚਲਾਉਣ ਦੇ ਪ੍ਰਕਾਰ (ਤਲਵਾਰ ਦੇ ਹੱਥ) ੩੨ ਲਿਖੇ ਹਨ. “ਅਸਿ ਕ੍ਰਿਪਾਨ ਖੰਡੋ ਖੜਗ ਸੈਫ ਤੇਗ ਤਰਵਾਰ। ਰੱਛ ਕਰੋ ਹਮਰੀ ਸਦਾ ਕਵਚਾਂਤਕ ਕਰਵਾਰ.” (ਸਨਾਮਾ) ੨ ਜਗਤਵਿਨਾਸ਼ਕ (ਲੈ ਕਰਨਵਾਲਾ) ਮੰਨਕੇ ਮਹਾਕਾਲ ਦਾ ਨਾਉਂ ਭੀ ਖੜਗ ਆਇਆ ਹੈ. “ਨਮਸਕਾਰ ਸ੍ਰੀ ਖੜਗ ਕੋ.” (ਵਿਚਿਤ੍ਰ) “ਖੜਗ ਗੋਦ ਮੈ ਤੁਮ ਕੋ ਪਾਯੋ.” (ਗੁਵਿ ੧੦) ੩ ਗੈਂਡੇ ਦਾ ਸਿੰਗ । ੪ ਗੈਂਡਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੜਗ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੜਗ, (ਸੰਸਕ੍ਰਿਤ : खड्ग) \ ਇਸਤਰੀ ਲਿੰਗ : ਤਲਵਾਰ

                

–ਖੜਗਧਾਰੀ, ਵਿਸ਼ੇਸ਼ਣ  : ਤਲਵਾਰ ਨੂੰ ਧਾਰਨ ਕਰਨ ਵਾਲਾ, ਕਿਰਪਾਨਧਾਰੀ, ਪੁਲਿੰਗ : ਖ਼ਾਲਸਾ

–ਖੜਗਪਾਣਿ, ਵਿਸ਼ੇਸ਼ਣ :  ਜਿਸ ਦੇ ਹੱਥ ਵਿੱਚ ਤਲਵਾਰ ਹੈ; ਪੁਲਿੰਗ : ੧. ਖਾਲਸਾ ; ੨. ਅਕਾਲ : ‘ਖੜਗਪਾਣਿ ਖਲਦਲ ਬਲਹਰਣੰ’ (ਗ੍ਯਾਨ)

–ਖੜਗ ਪੁੱਤਰ, ਪੁਲਿੰਗ : ਪਿਛਲੇ ਸਮਿਆਂ ਦੀ ਇੱਕ ਪਰਕਾਰ ਦੀ ਕਟਾਰੀ ਜੋ ਤਕਰੀਬਨ ਇੱਕ ਹੱਥ ਲੰਮੀ ਅਤੇ ਦੋ ਉਂਗਲ ਚੌੜੀ ਹੁੰਦੀ ਸੀ ਜਿਸ ਦੀ ਵਰਤੋਂ ਬਹੁਤ ਨੇੜੇ ਆਏ ਦੁਸ਼ਮਣ ਤੇ ਵਾਰ ਕਰਨ ਲਈ ਕੀਤੀ ਜਾਂਦੀ ਸੀ

–ਖੜਗ ਵਿੱਦਿਆ, ਇਸਤਰੀ ਲਿੰਗ : ਤਲਵਾਰ ਦੇ ਵਰਤਣ ਦੀ ਵਿੱਦਿਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-30-12-09-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.