ਗਿੱਲ ਕਲਾਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿੱਲ ਕਲਾਂ. ਨਾਭਾ ਰਾਜ ਵਿੱਚ ਨਜਾਮਤ ਫੂਲ ਦਾ ਇੱਕ ਪਿੰਡ , ਜੋ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਡੇਢ ਮੀਲ ਪੂਰਵ ਹੈ. ਇੱਥੇ ਗੁਰੂ ਹਰਿਗੋਬਿੰਦ ਸਾਹਿਬ ਵਿਰਾਜੇ ਹਨ. ਮਹਾਰਾਜਾ ਹੀਰਾ ਸਿੰਘ ਜੀ ਨੇ ਸੁੰਦਰ ਗੁਰਦ੍ਵਾਰਾ ਬਣਾਇਆ ਹੈ. ੭੦ ਘੁਮਾਉਂ ਜ਼ਮੀਨ ਗੁਰਦ੍ਵਾਰੇ ਦੇ ਨਾਉਂ ਹੈ. ਪੋਹ ਸੁਦੀ ੭ ਅਤੇ ਮਾਘੀ ਨੂੰ ਮੇਲਾ ਹੁੰਦਾ ਹੈ. ਮਹੰਤ ਸਿੰਘ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਿੱਲ ਕਲਾਂ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿੱਲ ਕਲਾਂ: ਪੰਜਾਬ ਦੇ ਬਠਿੰਡਾ ਜ਼ਿਲੇ ਦੇ ਰਾਮਪੁਰਾ ਫੂਲ (30°-16`ਉ, 75°-14`ਪੂ) ਤੋਂ 3 ਕਿਲੋਮੀਟਰ ਪੂਰਬ ਵੱਲ ਸਥਿਤ ਇਕ ਪਿੰਡ ਹੈ। ਇੱਥੇ ਇਕ ਇਤਿਹਾਸਿਕ ਧਰਮ ਅਸਥਾਨ , ‘ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ’, ਗੁਰੂ ਹਰਿਗੋਬਿੰਦ ਜੀ (1595- 1644) ਨੂੰ ਸਮਰਪਿਤ ਹੈ, ਜੋ 1634 ਵਿਚ ਇੱਥੇ ਆਏ ਸਨ। ਮੇਹਰਾਜ ਦੀ ਲੜਾਈ ਸਮੇਂ , ਪਰੰਪਰਾ ਅਨੁਸਾਰ ਗੁਰੂ ਕਾ ਲੰਗਰ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਇੱਥੇ ਕੀਤਾ ਗਿਆ ਸੀ। ਗੁਰਦੁਆਰੇ ਦੀ ਮੁੱਖ ਇਮਾਰਤ ਦਾ ਨਿਰਮਾਣ ਨਾਭੇ ਦੇ ਮਹਾਰਾਜਾ ਹੀਰਾ ਸਿੰਘ (1843-1911) ਦੁਆਰਾ ਕਰਵਾਇਆ ਗਿਆ ਸੀ। 1970 ਦੌਰਾਨ ਨਵੀਂ ਤਿੰਨ ਮੰਜ਼ਲਾ ਗੁੰਬਦਦਾਰ ਇਮਾਰਤ ਇਸ ਵਿਚ ਹੋਰ ਬਣਾਈ ਗਈ ਸੀ। ਇਸ ਗੁਰਦੁਆਰੇ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੀਤਾ ਜਾ ਰਿਹਾ ਹੈ। ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਅਤੇ ਖ਼ਾਲਸਾ ਦੇ ਸਥਾਪਨਾ ਦਿਵਸ ਨੂੰ ਮਨਾਉਣ ਲਈ ਇੱਥੇ ਬਹੁਤ ਵੱਡੀ ਗਿਣਤੀ ਵਿਚ ਸੰਗਤ ਜੁੜਦੀ ਹੈ।


ਲੇਖਕ : ਗ.ਨ.ਸ. ਅਤੇ ਅਨੁ.: ਜ.ਪ.ਕ.ਸੰ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਗਿੱਲ ਕਲਾਂ ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ

ਗਿੱਲ ਕਲਾਂ : ਇਹ ਬਠਿੰਡਾ ਜ਼ਿਲ੍ਹੇ ਦੀ ਰਾਮਪੁਰਾ ਫੂਲ ਤਹਿਸੀਲ ਦਾ ਇਕ ਇਤਿਹਾਸਕ ਪਿੰਡ ਹੈ ਜਿਹੜਾ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਲਗਭਗ 2 ਕਿ. ਮੀ. ਪੂਰਬ ਵੱਲ ਸਥਿਤ ਹੈ।ਇਥੇ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਗੁਰਦੁਆਰਾ ਸੁਸ਼ੋਭਿਤ ਹੈ। ਗੁਰੂ ਜੀ ਇਥੇ ਕੁਝ ਚਿਰ ਠਹਿਰੇ ਹਨ। ਮਹਾਰਾਜਾ ਹੀਰਾ ਸਿੰਘ ਨੇ ਇਥੇ ਗੁਰਦੁਆਰਾ ਬਣਾਇਆ ਸੀ। ਇਥੇ ਪੋਹ ਸੁਦੀ 7 (ਅਵਤਾਰ ਗੁਰਪੁਰਬ ਗੁਰੂ ਗੋਬਿੰਦ ਸਿੰਘ ਜੀ) ਅਤੇ ਮਾਘੀ ਨੂੰ ਜੋੜ ਮੇਲਾ ਲਗਦਾ ਹੈ। ਇਥੇ ਇਕ ਪ੍ਰਾਇਮਰੀ ਤੇ ਮਿਡਲ ਸਕੂਲ ਤੋਂ ਇਲਾਵਾ ਡਿਸਪੈਂਸਰੀ ਤੇ ਡਾਕਘਰ ਵੀ ਸਥਾਪਤ ਹਨ। ਪਿੰਡ ਦਾ ਕੁੱਲ ਰਕਬਾ, 1,178 ਹੈਕਟੇਅਰ ਹੈ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-08-08-03-07-18, ਹਵਾਲੇ/ਟਿੱਪਣੀਆਂ: ਹ. ਪੁ. -ਮ. ਕੋ. :409; ਡਿ. ਸੈਂ. ਹੈਂ. ਬੁ. -ਬਠਿੰਡਾ

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.