ਗੰਭੀਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਭੀਰ [ਵਿਸ਼ੇ] ਡੂੰਘਾ, ਗਹਿਰਾ, ਅਗਾਧ; ਸੰਜੀਦਾ; ਧੀਰਜਵਾਨ; ਚਿੰਤਨਸ਼ੀਲ, ਤਰਕਸ਼ੀਲ, ਵਿਚਾਰਸ਼ੀਲ; ਭਾਰਾ , ਵੱਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੰਭੀਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਭੀਰ. ਸੰ. ਵਿ—ਗਹਰਾ. ਡੂੰਘਾ. ਅਥਾਹ. “ਗੰਭੀਰ ਧੀਰ ਨਾਮ ਹੀਰ.” (ਰਾਮ ਪੜਤਾਲ ਮ: ੫) ੩ ਜਿਸ ਦਾ ਭਾਵ ਜਾਣਨਾ ਔਖਾ ਹੋਵੇ। ੪ ਭਾਰੀ. ਵੱਡਾ. ਜੈਸੇ—ਗੰਭੀਰਨਾਦ, ਗੰਭੀਰ ਸ੍ਵਰ । ੫ ਸੰਗ੍ਯਾ—ਕਮਲ। ੬ ਇੱਕ ਰੋਗ. ਦੇਖੋ, ਗਭੀਰ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7899, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੰਭੀਰ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Grave_ਗੰਭੀਰ: ਇਹ ਸ਼ਬਦ ਕਈ ਅਰਥਾਂ ਵਿਚ ਵਰਤਿਆ ਜਾਂਦਾ ਹੈ ਅਤੇ ਕਿਸੇ ਕਾਰਜ ਦੀ ਸ਼ਿੱਦਤ ਪਰਗਟ ਕਰਦਾ ਹੈ। ਜਦੋਂ ਇਹ ਸ਼ਬਦ ‘ਕਦਾਚਾਰ ’ ਦੇ ਨਾਲ ਵਿਸ਼ੇਸ਼ਣ ਦੇ ਤੌਰ ਤੇ ਵਰਤਿਆ ਜਾਂਦਾ ਹੈ ਤਾਂ ਇਹ ਕਦਾਚਾਰ ਦੀ ਪ੍ਰਕਿਰਤੀ ਨੂੰ ਖ਼ਤਰਨਾਕ ਜਾਂ ਘੋਰ ਬਣਾ ਦਿੰਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਗੰਭੀਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੰਭੀਰ (ਗੁ.। ਸੰਸਕ੍ਰਿਤ) ਡੂੰਘਾ। ਡੂੰਘੇ ਪਾਣੀ ਚਲਦੇ ਨਹੀਂ ਦਿਸਦੇ। ਇਸ ਕਰਕੇ ਗੰਭੀਰ ਦਾ ਅਰਥ ਅਡੋਲ ਤੇ ਅਹਿੱਲ ਬਣੇ ਹਨ। ਅਗਾਧ , ਨਿਰਹਲੁ। ਯਥਾ-‘ਮੇਰਾ ਠਾਕੁਰ ਗਹਿਰ ਗੰਭੀਰੁ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.