ਜਗੇੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਗੇੜਾ. ਇਹ ਪਿੰਡ ਜਿਲਾ ਤਸੀਲ ਲੁਦਿਆਨਾ, ਥਾਣਾ ਡੇਹਲੋਂ ਵਿੱਚ ਹੈ, ਜੋ ਰੇਲਵੇ ਸਟੇਸ਼ਨ ਅਹ਼ਮਦਗੜ੍ਹ ਤੋਂ ਡੇਢ ਮੀਲ ਉੱਤਰ ਪੂਰਵ ਹੈ. ਇਸ ਪਿੰਡ ਤੋਂ ਪੱਛਮ ਉੱਤਰ ਪਾਸ ਹੀ ਸ਼੍ਰੀ ਗੁਰੂ ਹਰਿਗੋਬਿੰਦ ਜੀ ਦਾ ਗੁਰਦ੍ਵਾਰਾ ਹੈ, ਜੋ ਛੋਟਾ ਜਿਹਾ ਬਣਿਆ ਹੋਇਆ ਹੈ. ਪੁਜਾਰੀ ਉਦਾਸੀ ਸਾਧੂ ਹੈ. ਗੁਰਦ੍ਵਾਰੇ ਨਾਲ ੮ ਵਿੱਘੇ ਦੇ ਕ਼ਰੀਬ ਜ਼ਮੀਨ ਪਿੰਡ ਵੱਲੋਂ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਗੇੜਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਜਗੇੜਾ (ਪਿੰਡ): ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦਾ ਇਕ ਪਿੰਡ ਜੋ ਅਹਿਮਦਗੜ੍ਹ ਤੋਂ ਦੱਖਣ ਦਿਸ਼ਾ ਵਲ 4 ਕਿ.ਮੀ. ਦੀ ਦੂਰੀ ਉਤੇ ਸਥਿਤ ਹੈ। ਸਿੱਖ ਇਤਿਹਾਸ ਅਨੁਸਾਰ ਮਾਲਵੇ ਦੀ ਕਿਸੇ ਧਰਮ-ਪ੍ਰਚਾਰ ਯਾਤ੍ਰਾ ਵੇਲੇ ਗੁਰੂ ਹਰਿਗੋਬਿੰਦ ਸਾਹਿਬ ਇਥੇ ਠਹਿਰੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ਪਹਿਲਾਂ ਇਕ ਛੋਟਾ ਜਿਹਾ ‘ਮੰਜੀ ਸਾਹਿਬ’ ਗਰੂ-ਧਾਮ ਕਾਇਮ ਸੀ , ਪਰ ਹੁਣ ਨਵੀਂ ਬਣੀ ਇਮਾਰਤ ਦਾ ਨਾਂ ‘ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ’ ਪ੍ਰਚਲਿਤ ਹੈ।
ਸਥਾਨਕ ਰਵਾਇਤ ਅਨੁਸਾਰ ਇਕ ਉਦਾਸੀ ਦੌਰਾਨ ਗੁਰੂ ਨਾਨਕ ਦੇਵ ਜੀ ਵੀ ਇਥੇ ਪਧਾਰੇ ਸਨ। ਇਸ ਕਰਕੇ ਇਸ ਪਿੰਡ ਦਾ ਇਕ ਨਾਮਾਂਤਰ ‘ਨਾਨਕਪੁਰ ਜਗੇੜਾ’ ਵੀ ਪ੍ਰਚਲਿਤ ਹੈ। ਇਸ ਵਿਚਲੇ ਪੁਰਾਣੇ ਟੋਭੇ ਨੂੰ ਵੀ ‘ਨਾਨਕਸਰ’ ਕਿਹਾ ਜਾਂਦਾ ਸੀ। ਇਹ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਹੈ, ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਜਗੇੜਾ ਸਰੋਤ :
ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ
ਜਗੇੜਾ : ਇਹ ਭਾਰਤ ਦੇ ਪੰਜਾਬ ਰਾਜ ਵਿਚ ਜ਼ਿਲ੍ਹਾ ਲੁਧਿਆਣਾ ਦਾ ਇਕ ਪਿੰਡ ਹੈ ਜੋ ਅਹਿਮਦਗੜ੍ਹ ਰੇਲਵੇ ਸਟੇਸ਼ਨ ਤੋਂ ਢਾਈ ਕਿਲੋ ਮੀਟਰ ਦੀ ਦੂਰੀ ਤੇ ਵਾਕਿਆ ਹੈ। ਪਿੰਡ ਦੇ ਨੇੜੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦੁਆਰਾ ਹੈ।
ਹ. ਪੁ. ––ਮ. ਕੋ. : 500
ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 1807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-04-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First