ਜਜਮਾਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਜਮਾਨ (ਨਾਂ,ਪੁ) ਪੂਜਾ ਪਾਠ ਲਈ ਪੰਡਤ ਨੂੰ ਦੱਛਣਾਂ ਅਤੇ ਖੁਸ਼ੀ-ਗ਼ਮੀ ਲਈ ਨਾਈ, ਮਹਿਰੇ, ਮਰਾਸੀ ਜਾਂ ਕੰਮੀ-ਕਮੀਣ ਆਦਿ ਨੂੰ ਲਾਗ- ਬੰਧਾਨ ਦੇਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜਜਮਾਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਜਮਾਨ ਦੇਖੋ, ਯਜਮਾਨ. ਯਗ੍ਯ ਕਰਨ ਵਾਲਾ. ਜੋ ਪੁਰੋਹਿਤ ਤੋਂ ਯਗ੍ਯ ਕਰਾਉਂਦਾ ਹੈ. “ਕਰਤਾ, ਤੂ ਮੇਰਾ ਜਜਮਾਨ.” (ਪ੍ਰਭਾ ਮ: ੧) “ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ, ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ.” (ਆਸਾ ਪਟੀ ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਜਮਾਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜਜਮਾਨ (ਸੰ.। ਸੰਸਕ੍ਰਿਤ ਯਜਮਾਨ) ੧. ਦਾਨ ਦੇਣ ਵਾਲਾ। ਯਥਾ-‘ਕਰਤਾ ਤੂ ਮੇਰਾ ਜਜਮਾਨੁ ’। ਹੇ ਈਸ਼੍ਵਰ ਤੂੰ ਹੀ ਮੈਨੂੰ ਦਾਨ ਦੇਣ ਵਾਲਾ ਹੈਂ।
੨. (ਸੰਸਕ੍ਰਿਤ ਪੂਜਾ ਕਰਨ ਵਾਲਾ) ਜੋ ਬ੍ਰਾਹਮਣ ਆਦਿਕਾਂ ਨੂੰ ਦਾਨ ਦੇ ਕੇ ਪੂਜਾ ਆਦਿਕ ਕਰਵਾਵੇ। ਯਥਾ-‘ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First