ਜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀ (ਨਾਂ,ਪੁ) ਮੰਜਾ ਉਣਨ ਸਮੇਂ ਮੁੱਢ ਛੋਹਣ ਲਈ ਪਾਈਆਂ ਚਾਰ ਰੱਸੀਆਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀ [ਅਵ] ਸਤਿਕਾਰਸੂਚਕ, ਸਨਮਾਨਬੋਧਕ ਸ਼ਬਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 813, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀ. ਸੰਗ੍ਯਾ—ਜੀਵ. ਪ੍ਰਾਣੀ. “ਬਇਆਲੀਸ ਲਖ ਜੀ ਜਲ ਮਹਿ ਹੋਤੇ.” (ਆਸਾ ਨਾਮਦੇਵ) ੨ ਮਨ. ਚਿੱਤ. “ਗੁਰਮਤੀ ਪਰਗਾਸੁ ਹੋਆ ਜੀ.” (ਮਾਝ ਅ: ਮ: ੩) ੩ ਉਤਸਾਹ. ਹਿੰਮਤ। ੪ ਵ੍ਯ—ਸਨਮਾਨ ਬੋਧਕ ਸ਼ਬਦ. “ਮੈ ਜੀ ਨਾਮਾ ਹੋਂ ਜੀ.” (ਧਨਾ ਨਾਮਦੇਵ) ੫ ਹਾਂ. ਜੀ. ਇਹ ਸ਼ਬਦ ਕਿਸੇ ਦੇ ਕਥਨ ਦੇ ਉੱਤਰ ਵਿੱਚ ਬੋਲੀਦਾ ਹੈ। ੬ ਸੰਗ੍ਯਾ—ਜੀਵਨ ਦਾ ਸੰਖੇਪ. ਜਲ. “ਬਰਸੁ ਮੇਘ ਜੀ, ਤਿਲੁ ਬਿਲਮੁ ਨ ਲਾਉ.” (ਮਲਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 764, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੀ (ਅ.। ਪੰਜਾਬੀ। ਸੰਸਕ੍ਰਿਤ -ਸ਼੍ਰੀ- ਇਸ ਦਾ ਮੂਲ ਹੈ) ੧. ਸਤਿਕਾਰ ਦੀ ਬੋਲੀ ਵਿਚ ਆਉਂਦਾ ਹੈ। ਯਥਾ-‘ਮੈ ਜੀ॥ ਨਾਮਾ॥ ਹੋ ਜੀ’। ਹੇ ਮਹਾਰਾਜ ਜੀ ਮੈਂ ਨਾਮਾਂ ਹਾਂ ਜੀ।

੨. (ਸੰਸਕ੍ਰਿਤ ਜੀਵ) ਚਿਤ, ਰੂਹ , ਆਤਮਾ , ਜਿੰਦ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.