ਜੋਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਗਾ [ਵਿਸ਼ੇ] ਯੋਗ , ਪਰਵੀਨ, ਲਾਇਕ , ਕਾਬਲ; ਵਾਸਤੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੋਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਗਾ. ਵਿ—ਯੋਗ੍ਯ. ਯੋਗ੍ਯਤਾ ਵਾਲਾ. ਲਾਇਕ਼. “ਪ੍ਰਭੁ ਸਭਨਾ ਗਲਾ ਜੋਗਾ ਜੀਉ.” (ਮਾਝ ਮ: ੫) ੨ ਸੰਗ੍ਯਾ—ਪਟਿਆਲੇ ਦੀ ਨਜਾਮਤ ਬਰਨਾਲਾ, ਤਸੀਲ ਥਾਣਾ ਮਾਨਸਾ ਵਿੱਚ ਇੱਕ ਪਿੰਡ , ਜੋ ਰੇਲਵੇ ਸਟੇਸ਼ਨ ਤਪੇ ਤੋਂ ਨੌ ਮੀਲ ਦੱਖਣ ਪੱਛਮ ਹੈ. ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਹੋਏ ਇਸ ਥਾਂ ਵਿਰਾਜੇ ਹਨ. ਗੁਰਦ੍ਵਾਰੇ ਨਾਲ ੨੩ ਘੁਮਾਉਂ ਜ਼ਮੀਨ ਪਿੰਡ ਵੱਲੋਂ ਹੈ, ਪੁਜਾਰੀ ਸਿੰਘ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੋਗਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਜੋਗਾ (ਪਿੰਡ): ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਇਕ ਪਿੰਡ , ਜੋ ਮਾਨਸਾ ਨਗਰ ਤੋਂ ਉਤਰ ਵਾਲੇ ਪਾਸੇ 19 ਕਿ.ਮੀ. ਦੀ ਵਿਥ ਉਤੇ ਵਸਿਆ ਹੋਇਆ ਹੈ। ਸਥਾਨਕ ਰਵਾਇਤ ਅਨੁਸਾਰ ਗੁਰੂ ਤੇਗ ਬਹਾਦਰ ਜੀ ਮਾਲਵੇ ਦੇ ਸਫ਼ਰ ਵੇਲੇ ਜਿਸ ਖੁਲ੍ਹੇ ਸਥਾਨ’ਤੇ ਰੁਕੇ ਸਨ , ਉਥੇ ਹੁਣਗੁਰਦੁਆਰਾ ਪਾਤਿਸ਼ਾਹੀ ਨੌਵੀਂ’ ਬਣਿਆ ਹੋਇਆ ਹੈ। ਗੁਰੂ ਜੀ ਦੀ ਆਮਦ ਦਾ ਪਤਾ ਲਗਣ ਉਤੇ ਇਲਾਕੇ ਦਾ ਮੁਖੀਆ ਜੁਗਰਾਜ ਗੁਰੂ ਜੀ ਦੀ ਸੇਵਾ ਵਿਚ ਹਾਜ਼ਰ ਹੋਇਆ। ਗੁਰੂ ਜੀ ਨੇ ਉਸ ਨੂੰ ਅਸੀਸ ਦਿੱਤੀ ਅਤੇ ਨੇੜਲੇ ਟਿੱਬੇ ਉਪਰ ਪਿੰਡ ਵਸਾਉਣ ਲਈ ਆਦੇਸ਼ ਦਿੱਤਾ। ਗੁਰੂ ਜੀ ਦੀ ਇੱਛਾ ਅਨੁਸਾਰ ਜੁਗਰਾਜ ਨੇ ਜੋ ਪਿੰਡ ਵਸਾਇਆ, ਉਸ ਦਾ ਨਾਂ ਆਪਣੇ ਪੁੱਤਰ ਦੇ ਨਾਂ ਉਤੇ ‘ਜੋਗਾ’ ਰਖਿਆ। ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਜੋਗਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੋਗਾ (ਗੁ.। ਸੰਸਕ੍ਰਿਤ ਯੋਗ੍ਯ। ਪੰਜਾਬੀ ਜੋਗਾ) ਯੋਗ੍ਯ, ਲਾਇਕ। ਯਥਾ-‘ਸਭਨਾ ਗਲਾ ਜੋਗਾ ਜੀਉ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.