ਜੰਤ੍ਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਤ੍ਰ. ਸੰਗ੍ਯਾ—ਜੰਤੁ. ਜਾਨਵਰ । ੨ ਸੰ. ਯੰਤ੍ਰ. ਕਲ. ਮਸ਼ੀਨ. ਭਾਵ—ਦੇਹ. “ਜੀਅ ਜੰਤ੍ਰ ਸਭਿ ਤੇਰੇ ਥਾਪੇ.” (ਮਾਝ ਮ: ੫) ਜੀਵਾਤਮਾ ਅਤੇ ਜਿਸਮ ਸਭ ਤੇਰੇ ਥਾਪੇ। ੩ ਵਾਜਾ । ੪ ਤੰਤ੍ਰਸ਼ਾਸਤ੍ਰ ਅਨੁਸਾਰ ਟੂਣਾ. ਦੇਖੋ, ਯੰਤ੍ਰ. “ਨ ਜੰਤ੍ਰ ਮੇ ਨ ਤੰਤ੍ਰ ਮੇ ਨ ਮੰਤ੍ਰ ਵਸਿ ਆਵਈ.” (ਅਕਾਲ) ੫ ਸੰ. ਜਨਿਤ੍ਰ. ਜਨਮਥਾਨ. “ਜੰਤ੍ਰ ਹੂੰ ਨ ਜਾਤਿ ਜਾਂਕੀ.” (ਅਕਾਲ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੰਤ੍ਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੰਤ੍ਰ ਸੰਸਕ੍ਰਿਤ ਜਨੑਤੁ:। ਜਾਨਵਰ , ਜੀਵਿਤ ਪ੍ਰਾਣੀ , ਮਨੁਖ, ਵਿਅਕਤੀ- ਜੀਅ ਜੰਤ੍ਰ ਸਭ ਤੇਰੇ ਥਾਪੇ। ਵੇਖੋ ਜੰਤ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First