ਜੱਟਪੁਰਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਜੱਟਪੁਰਾ (ਪਿੰਡ): ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਨਗਰ ਤੋਂ 14 ਕਿ.ਮੀ. ਦੀ ਵਿਥ ਉਤੇ ਵਸਿਆ ਇਕ ਪਿੰਡ , ਜਿਥੇ ਸੰਨ 1631 ਈ. ਵਿਚ ਮਾਲਵਾ ਖੇਤਰ ਦੀ ਧਰਮ- ਪ੍ਰਚਾਰ ਯਾਤ੍ਰਾ ਵੇਲੇ ਗੁਰੂ ਹਰਿਗੋਬਿੰਦ ਸਾਹਿਬ ਰੁਕੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ‘ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਬੰਦੀਛੋੜ ’ ਬਣਿਆ ਹੋਇਆ ਹੈ। ਇਸ ਗੁਰੂ-ਧਾਮ ਦੀ ਵਿਵਸਥਾ ਸੰਤ ਅਜਾਇਬ ਸਿੰਘ ਬੋਪਾਰਾਇ ਵਾਲਿਆਂ ਦੇ ਸੇਵਕ ਕਰਦੇ ਹਨ।
ਇਸ ਪਿੰਡ ਦੇ ਨੇੜੇ ਲੰਮੇ ਨਾਂ ਦਾ ਇਕ ਪਿੰਡ ਹੈ ਜਿਥੇ ਗੁਰੂ ਗੋਬਿੰਦ ਸਿੰਘ ਜੀ ਨੇ ਚਰਣ ਪਾਏ ਸਨ। ਸਮੀਪਤਾ ਕਾਰਣ ਇਸ ਪਿੰਡ ਨੂੰ ਕਈ ਵਾਰ ‘ਲੰਮੇ-ਜਟਪੁਰਾ’ ਵੀ ਕਹਿ ਦਿੱਤਾ ਜਾਂਦਾ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First