ਝੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੜੀ (ਨਾਂ,ਇ) ਨਿੱਕੀ-ਨਿੱਕੀ ਕਣੀ ਦਾ ਕਈ ਦਿਨ ਪੈਣ ਵਾਲਾ ਮੀਂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੜੀ [ਨਾਂਇ] ਲਗਾਤਾਰ ਪੈ ਰਿਹਾ ਮੀਂਹ , ਲਗਾਤਾਰ ਪੈਂਦੇ ਮੀਂਹ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਝੜੀ. ਸੰਗ੍ਯਾ—ਬੱਦਲਾਂ ਦੀ ਘਟਾ ਦਾ ਅਖੰਡ ਪਾਣੀ ਝੜਨਾ. “ਬਰਸੈ ਲਾਇ ਝੜੀ.” (ਮ: ੩ ਵਾਰ ਮਲਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਝੜੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਝੜੀ* (ਸੰ.। ਪੰਜਾਬੀ) ਲਗਾਤਾਰ ਬੱਦਲਾਂ ਦਾ ਛਾ ਜਾਣਾ, ਕਦੇ ਮੀਂਹ ਵੱਸਣਾ ਕਦੇ ਖੜੋਣਾ, ਇਉਂ ਕਈ ਦਿਨ ਲਗੇ ਰਹਿਣਾ ਭਾਵ ਕਈ ਤਰ੍ਹਾਂ ਨਾਲ ਉਪਦੇਸ਼। ਯਥਾ-‘ਵਰਸੈ ਲਾਇ ਝੜੀ’।
----------
* ਦੇਖੋ , ‘ਝੜ ’ ਪਦ ਦਾ ਫੁਟਨੋਟ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਝੜੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਝੜੀ, (ਪ੍ਰਾਕ੍ਰਿਤ : झड़ी; ਟਾਕਰੀ : ਤੇਲਗੂ ਝਡਿ= ਮੀਂਹ; ਕਨੜ ਜ਼ਡਿ=ਮੀਂਹ) \ ਇਸਤਰੀ ਲਿੰਗ : ਥੋੜੀ ਥੋੜੀ ਬਾਰਸ਼ ਜੋ ਕਾਫ਼ੀ ਦੇਰ ਤੱਕ ਪੈਂਦੀ ਰਹੇ, ਹੌਲੀ ਹੌਲੀ ਪੈਣ ਵਾਲਾ ਮੀਂਹ, ਰਿਮਝਿਮ
(ਸ਼ਾਹਪੁਰੀ ਕੋਸ਼)
–ਝੜੀ ਬੱਝਣਾ, (ਲੱਗਣਾ) \ ਮੁਹਾਵਰਾ : ਲਗਾਤਾਰ ਮੀਂਹ ਵੱਸਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 2, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-25-12-23-22, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First