ਡਾਟ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Arch (ਆਚ) ਡਾਟ: ਇਕ ਚਟਾਨ ਵਿੱਚ ਡਾਟ-ਨੁਮਾ ਛੇਕ ਜਿਹੜਾ ਕਈ ਤਰ੍ਹਾਂ ਨਾਲ ਬਣ ਜਾਂਦਾ ਹੈ, ਜਿਵੇਂ ਸਮੁੰਦਰੀ ਤੱਟ ਲਹਿਰਾਂ ਦਾ ਗੁਫਾ ਦੇ ਨਾਲ ਟਕਰਾ ਕਾਰਨ ਜਾਂ ਚੂਨੇ ਤੇ ਖੇਤਰ ਵਿੱਚ ਗੁਫਾ ਦੇ ਡਿੱਗ ਪੈਣ ਨਾਲ ਜਾਂ ਕਿਸੇ ਚਟਾਨ ਦੀ ਅਪਰਦਨ ਕਿਰਿਆ ਨਾਲ ਹੋਂਦ ਵਿਚ ਆਉਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਡਾਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਾਟ [ਨਾਂਪੁ] (ਬੋਤਲ ਦਾ) ਡੱਟਾ, ਕਾਗ, ਕਾਰਕ; ਕਮਾਨ ਦੇ ਰੂਪ ਵਿੱਚ ਉਸਾਰੀ; ਮਿਹਰਾਬ, ਝੂਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡਾਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਾਟ. ਸੰਗ੍ਯਾ—ਬੋਤਲ ਆਦਿ ਦਾ ਮੂੰਹ ਬੰਦ ਕਰਨ ਦਾ ਗੱਟਾ (Cork)1. ੨ ਮਿਹ਼ਰਾਬ ਲਾਉਣ ਦਾ ਢਾਂਚਾ। ੩ ਮਿਹਰਾਬ। ੪ ਦੇਖੋ, ਡਾਟਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First