ਦਿਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਿਲ (ਨਾਂ,ਪੁ) ਹਰ ਵੇਲੇ ਹਰਕਤ ਵਿੱਚ ਰਹਿਣ ਵਾਲਾ ਖੱਬੇ ਫੇਫੜੇ ਦੇ ਥੱਲੇ ਸਰੀਰ ਦਾ ਇੱਕ ਅਤਿ ਮਹੱਤਵਪੂਰਨ ਅੰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਿਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਿਲ [ਨਾਂਪੁ] (ਵਿਗਿ) ਸਰੀਰ ਵਿੱਚ ਛਾਤੀ ਦੇ ਖੱਬੇ ਪਾਸੇ ਇੱਕ ਅੰਦਰੂਨੀ ਅੰਗ ਜੋ ਖ਼ੂਨ ਨੂੰ ਸਰੀਰ ਦੇ ਨਾੜੀ ਪ੍ਰਬੰਧ ਵਿੱਚ ਭੇਜਦਾ ਹੈ; ਹਿਰਦਾ; ਮਨ , ਚਿੱਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਿਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਿਲ. ਫ਼ਾ  Heart. ਸੰਗ੍ਯਾ—ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ. ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ. ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਸੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ।

 

     ੨ ਮਨ. ਚਿੱਤ. ਅੰਤਹਕਰਣ. “ਦਿਲ ਮਹਿ ਸਾਂਈ ਪਰਗਟੈ.” (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩ ਸੰਕਲਪ. ਖ਼ਿਆਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14453, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਿਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਿਲ (ਸੰ.। ਫ਼ਾਰਸੀ) ੧. ਖ਼ੂਨ ਨੂੰ ਸਰੀਰ ਵਿਚ ਘੱਲਣ ਵਾਲਾ ਅੰਤ੍ਰੀਵ ਅੰਗ

੨. ਵਿਚਾਰਨ ਵਾਲਾ ਅੰਦਰਲਾ ਅੰਗ। ਮਨ। ਯਥਾ-‘ਮੀਰਾਂ ਦਾਨਾਂ ਦਿਲ ਸੋਚ ’। ਤਥਾ-‘ਦਿਲ ਹੇਚਿ ਨ ਦਾਨੀ’। ਦੇਖੋ , ‘ਦਾਨੀ’

੩. ਪ੍ਰਿਯ ਵਸਤੂਆਂ ਵਲ ਪ੍ਰੇਰਤ ਹੋ ਜਾਣ ਵਾਲਾ ਅੰਦਰਲਾ ਅੰਗ। ਹਿਰਦ੍ਯ।

ਦੇਖੋ, ‘ਦਿਲ ਕਬਜ’, ‘ਦਿਲ ਦਰਵਾਨੀ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14432, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.