ਨਿਯਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਯਮ [ਨਾਂਪੁ] ਅਸੂਲ , ਸਿਧਾਂਤ , ਕਾਇਦਾ , ਦਸਤੂਰ, ਜ਼ਾਬਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਯਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਯਮ. ਸੰ. ਸੰਗ੍ਯਾ—ਦ੎ਤੂਰ. ਕ਼ਾਇ਼ਦਾ। ੨ ਪ੍ਰਤਿਗ੍ਯਾ. ਪ੍ਰਣ। ੩ ਯੋਗ ਦਾ ਇੱਕ ਅੰਗ , ਅਰਥਾਤ—ਤਪ, ਸੰਤੋਖ , ਪਵਿਤ੍ਰਤਾ, ਵਿਦ੍ਯਾਅਭ੍ਯਾਸ, ਦਾਨ ਆਦਿ ਦਾ ਨਿਰੰਤਰ ਪਾਲਨ। ੪ ਫ਼ਾ    ਮੈ ਨਹੀਂ ਹਾਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਿਯਮ ਸਰੋਤ : ਸਹਿਤ ਕੋਸ਼ ਪਰਿਭਾਸ਼ਕ ਸ਼ਬਦਾਵਲੀ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ

ਨਿਯਮ: ਵੇਖੋ ‘ਅਸ਼ਟਾਂਗ ਯੋਗ’

ਅਸ਼ਟਾਂਗ ਯੋਗ : ਪਤੰਜਲਿ ਰਿਸ਼ੀ ਨੇ ਆਪਣੇ ‘ਯੋਗ ਸੂਤ੍ਰ’ ਦੇ ‘ਸਾਧਨ ਪਾਦ’ ਵਿਚ ਅਵਿਦਿਆ ‘(ਆਗਿਆਨ) ਆਦਿ ਪੰਜ ਕਲੇਸ਼ਾਂ ਨੂੰ ਸਾਰਿਆਂ ਦੁੱਖਾਂ ਦਾ ਕਾਰਣ ਦੱਸਦੇ ਹੋਇਆਂ ਇਨ੍ਹਾਂ ਕਲੇਸ਼ਾਂ ਦਾ ਜੜ੍ਹੋਂ ਨਾਸ਼ ਕਰਨਾ ਜਰੂਰੀ ਮੰਨ ਕੇ ਨਿਰਮਲ ਵਿਵੇਕ ਗਿਆਨ ਦੀ ਪ੍ਰਾਪਤੀ ਉਪਾਂਅ ਵਜੋਂ ਸੁਝਾਈ ਹੈ। ਨਿਰਮਲ ਵਿਵੇਕ ਗਿਆਨ ਦੀ ਪ੍ਰਾਪਤੀ ਜਾਂ ਸਿੱਧੀ ਤੋਂ ਬਿਨਾ ਨਾ ਕਲੇਸ਼ ਨਾਸ਼ ਹੁੰਦੇ ਹਨ ਅਤੇ ਨਾ ਹੀ ਕੈਵਲਯ ਦੀ ਪ੍ਰਾਪਤੀ ਸੰਭਵ ਹੁੰਦੀ ਹੈ। ਵਿਵੇਕ ਗਿਆਨ ਦੀ ਸਿੱਧੀ ਲਈ ਯੋਗ ਦੇ ਅੱਠ ਅੰਗਾਂ (ਅਸ਼ਟਾਂਗ) ਦੀ ਸਥਾਪਨਾ ਕੀਤੀ ਗਈ ਹੈ। ਇਹ ਅੱਠ ਅੰਗ ਜਾਂ ਅਸ਼ਟ ਮਾਰਗ ਇਸ ਪ੍ਰਕਾਰ ਹਨ–ਯਮ, ਨਿਯਮ, ਆਸਨ, ਪ੍ਰਾਣਾਯਾਮ, ਪ੍ਰਤਯਾਹਾਰ, ਧਾਰਣਾ, ਧਿਆਨ, ਸਮਾਧਿ (ਯੋਗ ਸੂਤ੍ਰ 2/29)। ਇਨ੍ਹਾਂ ਵਿਚੋਂ ਪਹਿਲੇ ਪੰਜ ਯੋਗ ਦੇ ਬਾਹਰਲੇ ਸਾਧਨ ਕਹੇ ਜਾਂਦੇ ਹਨ ਅਤੇ  ਅਖੀਰਲੇ ਤਿੰਨ ਅੰਦਰਲੇ ਸਾਧਨ ਮੰਨੇ ਜਾਂਦੇ ਹਨ (ਯੋਗ ਸੂਤ੍ਰ 3/7)। ਇਨ੍ਹਾਂ ਅੰਦਰਲੇ ਤਿੰਨ ਸਾਧਨਾਂ ਦਾ ਵਿਵੇਕ ਦੇ ਉਤਪਾਦਨ ਵਿਚ ਵਿਸ਼ੇਸ਼ ਮਹੱਤਵ ਹੈ ਅਤੇ ਸਮਾਧੀ ਦੀ ਅਵਸਥਾ ਨਾਲ ਇਨ੍ਹਾਂ ਦਾ ਸਿੱਧਾ ਸੰਬੰਧ ਹੈ। ਇਨ੍ਹਾਂ ਦਾ ਵਿਸਤਾਰ ਸਹਿਤ ਪਰਿਚਯ ਇਸ ਪ੍ਰਕਾਰ ਹੈ :

  •           :ਯਮ ਦਾ ਅਰਥ ਹੈ ਸੰਜਮ। ‘ਯੋਗ ਸੂਤ੍ਰ’ (2/30) ਅਨੁਸਾਰ ਇਹ ਪੰਜ ਹਨ–ਅਹਿੰਸਾਂ, ਸਤੑਸ, ਅਸਤੇਯ (ਚੋਰੀ ਦਾ ਕਰਨਾ), ਬ੍ਰਹਮਚਰਯ ਅਤੇ ਅਪਰਿਗ੍ਰਹ (ਲੋਭ ਵਸ ਬੇਲੋੜੀ ਵਸਤੂ ਨੂੰ ਇਕੱਠਾ ਨਾ ਕਰਨਾ)। ‘ਹਠਯੋਗ ਪ੍ਰਦੀਪਿਕਾ’ (ਪੰਨਾ16) ਵਿਚ ਇਨ੍ਹਾਂ ਯਮਾਂ ਦੀ ਗਿਣਤੀ 10 ਅਤੇ ‘ਭਾਗਵਤ ਪੁਰਾਣ’ (11/19/33) ਵਿਚ ਬਾਰ੍ਹਾਂ ਦਸੀ ਗਈ ਹੈ। ਇਨ੍ਹਾਂ ਰਾਹੀਂ ਕਾਯਾ ਨੂੰ ਯੋਗ–ਸਾਧਨਾ ਦੇ ਅਨੁਕੂਲ ਬਣਾਉਣ ਲਈ ਕਾਯਾ (ਸ਼ਰੀਰ) ਦਾ ਬਲਵਾਨ ਹੋਣਾ ਜਰੂਰੀ ਹੈ, ਤਾਂ ਹੀ ਚਿੱਤ ਇਕਾਗ੍ਰ ਹੋ ਸਕਦਾ ਹੈ। ਉਂਜ ਇਨ੍ਹਾਂ ਦੀ ਪਾਲਣਾ ਮਨੁੱਖ ਜੀਵਨ ਦੇ ਸੰਤੁਲਿਤ ਅਤੇ ਸਾਵੇਂ ਵਿਕਾਸ ਲਈ ਹਰ ਇਕ ਵਿਅਕਤੀ ਲਈ ਜ਼ਰੂਰੀ ਹੈ।
  •           :  ‘ਨਿਯਮ’ ਉਸ ਤਪਸਿਆ ਨੂੰ ਆਖਦੇ ਹਨ ਜਿਸ ਰਾਹੀਂ ਸਦਾਕਾਰ ਦੀ ਪਾਲਣਾ ਹੁੰਦੀ ਹੈ ਅਤੇ ਮਨ ਤੇ ਸ਼ਰੀਰ ਦੀ ਸ਼ੁਧੀ ਹੁੰਦੀ ਹੈ। ‘ਯੋਗ ਸੂਤ੍ਰ’ (2/32) ਅਨੁਸਾਰ ਨਿਯਮ ਪੰਜ ਹਨ–ਸ਼ੌਚ (ਸ਼ਰੀਰਿਕ ਅਤੇ ਮਾਨਸਿਕ ਸ਼ੁੱਧੀ), ਸੰਤੋਸ਼, ਤਪ (ਗਰਮੀ, ਸਰਦੀ ਸਹਿਣ ਕਰਨ ਦਾ ਅਭਿਆਸ ਅਤੇ ਕਠੋਰ ਬ੍ਰਤ ਨੂੰ ਪਾਲਣਾ), ਸ੍ਵਾਧੑਯਾਯ (ਨੇਮ ਨਾਲ ਧਰਮ–ਗ੍ਰੰਥਾਂ ਦਾ ਅਧਿਐਨ), ਈਸ਼ਵਰ ਪ੍ਰਣਿਧਾਨ (ਈਸ਼ਵਰ ਦਾ ਧਿਆਨ ਅਤੇ ਉਸ ਵਿਚ ਸਭ ਕਰਮਾਂ ਦਾ ਸਮਰਪਣ)। ‘ਹਠਯੋਗ ਪ੍ਰਦੀਪਿਕਾ’ (ਪੰਨਾ 16) ਅਤੇ ‘ਦਰਸ਼ਨ’ ਉਪਨਿਸ਼ਦ (2/1) ਵਿਚ ਨਿਯਮਾਂ ਦੀ ਗਿਣਤੀ ਦਸ ਹੈ ਅਤੇ ‘ਭਾਗਵਤ ਪੁਰਾਣ’ (11/19/34) ਵਿਚ ਬਾਰ੍ਹਾਂ। ਯਮ ਅਤੇ ਨਿਯਮ ਦੋਵੇਂ ਨੈਤਿਕ ਸਾਧਨਾ ਉਤੇ ਬਲ ਦਿੰਦੇ ਹਨ ਅਤੇ ਯੋਗ ਅਭਿਆਸ ਲਈ ਆਵੱਸ਼ਕ ਹਨ। ਇਨ੍ਹਾਂ ਦੋਹਾਂ ਦੇ ਅਭਿਆਸ ਨਾਲ ਵੈਰਾਗ (ਵਾਸਨਾ ਦਾ ਅਭਾਵ) ਸੁਲਭ ਹੋ ਜਾਂਦਾ ਹੈ।
  •           : ‘ਯੋਗ ਸੂਤ੍ਰ’ (2/46) ਅਨੁਸਾਰ ਦੇਰ ਤਕ ਨਿਸ਼ਚਿੰਤ ਹੋ ਕੇ ਇਕੋ ਹਾਲਤ ਵਿਚ ਸੁਖਪੂਰਵਕ ਬੈਠਣਾ ‘ਆਸਨ’ ਹੈ। ਟੀਕਾਕਾਰਾਂ ਨੇ ਆਸਨਾਂ ਦੀ ਗਿਣਤੀ ਅਨੰਤ ਦਸੀ ਹੈ, ਪਰ ਮੁੱਖ ਤੌਰ ਤੇ 84 ਮੰਨੀ ਜਾਂਦੀ ਹੈ। ਇਨ੍ਹਾਂ ਵਿਚੋਂ ਵੀ ਚਾਰ ਅਧਿਕ ਪ੍ਰਸਿੱਧ ਹਨ ––ਸਿੱਧਾਸਨ, ਪਦਮਾਸਨ, ਸਮਾਸਨ, ਸ਺ਸਤਿਕਾਸਨ। ਇਨ੍ਹਾਂ ਦੇ ਅਭਿਆਸ ਦਾ ਗਿਆਨ ਕਿਸੇ ਸਿੱਧ ਗੁਰੂ ਤੋਂ ਪ੍ਰਾਪਤ ਹੁੰਦਾ ਹੈ। ਚਿੱਤ ਦੀ ਇਕਾਗ੍ਰਤਾ ਲਈ ਸ਼ਰੀਰ ਦਾ ਅਨੁਸ਼ਾਸਨ ਬਹੁਤ ਜ਼ਰੂਰੀ ਹੈ। ਇਸ ਨਾਲ ਸ਼ਰੀਰ ਰੋਗ ਮੁਕਤ ਅਤੇ ਬਲਵਾਨ ਬਣਦਾ ਹੈ। ਆਸਨਾਂ ਰਾਹੀਂ ਸ਼ਰੀਰ ਦੇ ਸਾਰੇ ਅੰਗਾਂ, ਪੱਠਿਆਂ ਅਤੇ ਨਾੜੀਆਂ ਨੂੰ ਵਸ ਵਿਚ ਕੀਤਾ ਜਾ ਸਕਦਾ ਹੈ, ਤਾਂ ਜੋ ਮਨ ਵਿਕਾਰ–ਰਹਿਤ ਹੋ ਸਕੇ। ਇਨ੍ਹਾਂ ਨਾਲ ਉਮਰ ਲੰਮੀ ਹੁੰਦੀ ਹੈ ਅਤੇ ਸ਼ਰੀਰ ਵਿਚ ਥਕਾਵਟ ਮਹਿਸੂਸ ਨਹੀਂ ਹੁੰਦੀ।
  •           :  ‘ਯੋਗ ਸੂਤ੍ਰ’ (2/49) ਅਨੁਸਾਰ ‘ਆਸਨ’ ਦੇ ਸਥਿਰ ਹੋਣ ਤੋਂ ਬਾਅਦ ਸੁਆਸਾਂ ਦੀ ਗਤਿ ਨੂੰ ਰੋਕਣ ਦੀ ਕ੍ਰਿਆ ਦਾ ਆਰੰਭ ਹੁੰਦਾ ਹੈ ਅਤੇ ਇਸੇ ਨੂੰ ‘ਪ੍ਰਾਣਾਯਾਮ’ ਕਿਹਾ ਜਾਂਦਾ ਹੈ। ਇਸ ਨਾਲ ਮਨ ਨੂੰ ਸਥਿਰਤਾ ਮਿਲਦੀ ਹੈ। ਇਸ ਦੇ ਤਿੰਨ ਅੰਗ ਹਨ ਪੂਰਕ (ਅੰਦਰ ਨੂੰ ਪੂਰਾ ਸੁਆਸ ਲੈਣਾ), ਕੁੰਭਕ (ਸੁਆਸ ਨੂੰ ਅੰਦਰ ਰੋਕਣਾ), ਰੇਚਕ (ਨੇਮ ਨਾਲ ਸੁਆਸ ਨੂੰ ਬਾਹਰ ਛੱਡਣਾ) ਯੋਗ ਸੂਤ੍ਰ 2/50)। ਇਸ ਨਾਲ ਸ਼ਰੀਰ ਅਤੇ ਮਨ ਬਲਵਾਨ ਹੁੰਦੇ ਹਨ, ਚਿੱਤ ਵਿਚ ਇਕਾਗ੍ਰਤਾ ਆਉਂਦੀ ਹੈ। ਇਸ ਅਭਿਆਸ ਨਾਲ ਯੋਗ ਬਹੁਤ ਦੇਰ ਤਕ ਆਪਣੇ ਸੁਆਸਾਂ ਨੂੰ ਅੰਦਰ ਰੋਕ ਸਕਦਾ ਹੈ ਅਤੇ ਸਮਾਧੀ ਦਾ ਸਮਾਂ ਅਗੇ ਵਧਾ ਸਕਦਾ ਹੈ। ‘ਹਠਯੋਗ’ ਵਿਚ ਪ੍ਰਾਣਾਯਾਮ ਦਾ ਮਹੱਤਵ ਕਿਤੇ ਅਧਿਕ ਹੈ।

          ਪ੍ਰਤੑਯਾਹਾਰ : ‘ਯੋਗ ਸੂਤ੍ਰ’ (2/54) ਅਨੁਸਾਰ ਇੰਦਰੀਆਂ ਦਾ ਆਪਣੇ ਬਾਹਰਲੇ ਵਿਸ਼ਿਆਂ ਤੋਂ ਹਟ ਕੇ ਅੰਤਰ–ਮੁਖੀ ਹੋਣ ‘ਪ੍ਰਤੑਯਾਹਾਰ’ ਹੈ। ਇੰਦਰੀਆਂ ਮਨ ਨੂੰ ਆਪਣੀ ਇੱਛਾ ਅਨੁਸਾਰ ਇਧਰ ਉਧਰ ਦੌੜਾਈ ਫਿਰਦੀਆਂ ਹਨ। ਪ੍ਰਤੑਯਾਹਾਰ ਦੇ ਅਭਿਆਸ ਨਾਲ ਇਹ ਇੰਦਰੀਆਂ ਪੂਰੀ ਤਰ੍ਹਾਂ ਮਨ ਦੇ ਅਧੀਨ ਹੋ ਜਾਂਦੀਆਂ ਹਨ। ਪ੍ਰਤੑਯਾਹਾਰ ਲਈ ਦ੍ਰਿੜ੍ਹ ਸੰਕਲਪ ਅਤੇ ਇੰਦਰੀਆਂ ਦੀ ਰੋਕ ਬਹੁਤ ਜ਼ਰੂਰੀ ਹਨ।

          ਧਾਰਣਾ : ਪਤੰਜਲਿ ਅਨੁਸਾਰ ਮਨ (ਚਿੱਤ) ਨੂੰ ਕਿਸੇ ਇਛਿਤ ਵਸਤੂ ਜਾਂ ਥਾਂ ਉਤੇ ਕੇਂਦਰਿਤ ਕਰਨ ਦੀ ਕ੍ਰਿਆ ‘ਧਾਰਣਾ’ ਹੈ (ਯੋਗ ਸੂਤ੍ਰ 3/1)। ਇਸ ਦੇ ਅਭਿਆਸ ਨਾਲ ਚਿੱਤ ਵਿੱਤ੍ਰੀਆਂ ਸਥਿਰ ਹੁੰਦੀਆਂ ਹਨ। ‘ਧਾਰਣਾ’ ਦੀ ਸਿੱਧੀ ਲਈ ਕੁਝ ਕੁ ਮੁਦ੍ਰਾਵਾਂ ਦੀ ਲੋੜ ਵੀ ਦਸੀ ਗਈ ਹੈ, ਜਿਨ੍ਹਾਂ ਵਿਚ ਚਾਰ ਪ੍ਰਮੁੱਖ ਹਨ–ਅਗੋਚਰੀ, ਭੂਚਰੀ, ਚਾਚਰੀ ਅਤੇ ਸ਼ਾਂਭਵੀ।

          ਸਮਾਧਿ : ਪਤੰਜਲਿ ਨੇ ਇਸ ਨੂੰ ਯੋਗ ਦਾ ਅੰਤਿਮ ਅੰਗ ਮੰਨਿਆ ਹੈ। ਜਦੋਂ ਧਿਆਨ ਕਰਦਿਆਂ ਕਰਦਿਆਂ ਚਿੱਤ ਲਕਸ਼ਿਤ ਵਸਤੂ ਜਾਂ ਵਿਸ਼ੇ ਦਾ ਆਕਾਰ ਗ੍ਰਹਿਣ ਕਰ ਲੈਂਦਾ ਹੈ ਜਾਂ ਉਸ ਵਸਤੂ ਅਤੇ ਧਿਆਨ ਮਗਨ ਵਿਅਕਤੀ ਦਾ ਆਪਸੀ ਭੇਦ ਮਿਟ ਜਾਂਦਾ ਹੈ ਤਾਂ ਇਸ ਨੂੰ ‘ਸਮਾਧਿ’ ਕਿਹਾ ਜਾਂਦਾ ਹੈ (ਯੋਗ ਸੂਤ੍ਰ 3/3)। ਮੋਖ ਪ੍ਰਾਪਤੀ ਲਈ ਇਸ ਅਵਸਥਾ ਤੋਂ ਗੁਜ਼ਰਨਾ ਬਹੁਤ ਜ਼ਰੂਰੀ ਹੈ। ਇਸ ਰਾਹੀਂ ਬਾਹਰਲੇ ਜਗਤ ਨਾਲ ਸੰਬੰਧ ਟੁਟ ਜਾਂਦਾ ਹੈ। ਇਸ ਨਾਲ ਨਿੱਤਪਦ ਦੀ ਫਿਰ ਤੋਂ ਪ੍ਰਾਪਤੀ ਹੋ ਜਾਂਦੀ ਹੈ। ਇਸ ਅਵਸਥਾ ਨੂੰ ਸਰਲ ਅਨੁਭਵ ਨਹੀਂ ਸਮਝਣਾ ਚਾਹੀਦਾ। ਇਹ ਅਜਿਹੀਆਂ ਮਾਨਸਿਕ ਅਵਸਥਾਵਾਂ ਦੀ ਸੰਗਲੀ ਹੈ ਜੋ ਸਰਲ ਹੁੰਦੀ ਹੋਈ ਵੀ ਆਖੀਰ ਵਿਚ ਅਚੇਤਨ ਅਵਸਥਾ ਵਿਚ ਬਦਲ ਜਾਂਦੀ ਹੈ।

          ਜਦੋਂ ਧਾਰਣਾ, ਧਿਆਨ ਅਤੇ ਸਮਾਧਿ, ਇਹ ਤਿੰਨੋਂ ਅੰਗ ਇਕ ਹੀ ਵਿਸ਼ੇ ਵਲ ਪ੍ਰੇਰਿਤ ਹੁੰਦੇ ਹਨ, ਤਾਂ ਉਸ ਨੂੰ ‘ਸੰਯਮ’ ਕਿਹਾ ਜਾਂਦਾ ਹੈ। ਜਦ ਇਹ ਸੰਯਮ ਵਿਸ਼ਿਆਂ ਵਲ ਪ੍ਰੇਰਿਤ ਹੁੰਦਾ ਹੈ, ਤਾਂ ਅਸਾਧਾਰਣ ਸ਼ਕਤੀਆਂ (ਸਿੱਧੀਆਂ) ਪ੍ਰਾਪਤ ਹੋ ਜਾਂਦੀਆਂ ਹਨ, ਪਰ ਮੁਕਤੀ ਲਈ ਇਨ੍ਹਾਂ ਸਿੱਧੀਆਂ ਦੇ ਲੋਭ ਤੋਂ ਬਚਣਾ ਚਾਹੀਦਾ ਹੈ।

[ਸਹਾ. ਗ੍ਰੰਥ–ਡਾ. ਰਾਧਾ ਕ੍ਰਿਸ਼ਣਨ : ‘ਭਾਰਤੀਯ ਦਰਸ਼ਨ’ (ਹਿੰਦੀ) ਭਾਗ 2 ; ‘ਪਾਤੰਜਲ ਯੋਗ ਦਰਸ਼ਨ’ (ਸੰਸਕ੍ਰਿਤ); ਸਵਾਤਮਾ ਰਾਮ ਯੋਗਿੰਦਰ:‘ਹਠਯੋਗ ਪ੍ਰਦੀਪਿਕਾ’ (ਹਿੰਦੀ); ਡਾ. ਰਤਨ ਸਿੰਘ ਜੱਗੀ :‘ਗੁਰੂ ਨਾਨਕ–ਵਿਅਕਤਿਤ੍ਵ, ਕ੍ਰਿਤਿਤ੍ਵ ਔਰ ਚਿੰਤਨ’,(ਹਿੰਦੀ)


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਹਿਤ ਕੋਸ਼ ਪਰਿਭਾਸ਼ਕ ਸ਼ਬਦਾਵਲੀ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਹੁਣ ਤੱਕ ਵੇਖਿਆ ਗਿਆ : 4877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-08-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.