ਪਨੀਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਨੀਰ (ਨਾਂ,ਪੁ) ਖੱਟੀ ਜਾਗ ਨਾਲ ਦੁੱਧ ਫਾੜ ਕੇ ਜਮਾਇਆ ਪਦਾਰਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਨੀਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Cheese (ਚੀਜ਼) ਪਨੀਰ: ਇਹ ਦੁੱਧ ਤੋਂ ਤਿਆਰ ਕੀਤਾ ਜਾਂਦਾ ਹੈ। ਇਸ ਦੀਆਂ ਅਨੇਕਾਂ ਕਿਸਮਾਂ ਹਨ ਜੋ ਅੰਤਰਰਾਸ਼ਟਰੀ ਮੰਡੀ ਵਿੱਚ ਪ੍ਰਵੇਸ਼ ਕਰਦੀਆਂ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪਨੀਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਨੀਰ [ਨਾਂਪੁ] ਦੁੱਧ ਪਾੜ ਕੇ ਜਮਾਇਆ ਹੋਇਆ ਇੱਕ ਪਦਾਰਥ, ਦਹੀਂ ਜਾਂ ਲੱਸੀ ਵਿੱਚੋਂ ਪਾਣੀ ਕੱਢ ਕੇ ਗਾੜ੍ਹਾ ਕੀਤਾ ਖਾਧ-ਪਦਾਰਥ; ਇੱਕ ਬੂਟੀ ਜਿਸਦੇ ਰਸ ਨਾਲ਼ ਦੁੱਧ ਫਟ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਨੀਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਨੀਰ. ਫ਼ਾ ਸੰਗ੍ਯਾ—ਨੀਰ (ਜਲ) ਰਹਿਤ ਪਯ (ਦੁੱਧ). ਦੁੱਧ ਪਾੜਕੇ ਜਮਾਇਆ ਹੋਇਆ ਇੱਕ ਪਦਾਰਥ, ਜੋ ਖਟਾਈ ਸਹਿਤ ਹੁੰਦਾ ਹੈ। ੨ ਦਹੀਂ ਦਾ ਪਾਣੀ ਨਿਚੋੜ ਕੇ ਖਾਣ ਯੋਗ੍ਯ ਬਣਾਇਆ ਗਾੜ੍ਹਾ ਪਦਾਰਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਨੀਰ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਨੀਰ, (ਫ਼ਾਰਸੀ : ) \ ਪੁਲਿੰਗ : ੧. ਦੁੱਧ ਫਾੜ ਕੇ ਜਮਾਇਆ ਹੋਇਆ ਇੱਕ ਪਦਾਰਥ; ੨. ਦਹੀਂ ਜਾਂ ਲੱਸੀ ਦਾ ਪਾਣੀ ਕੱਢ ਕੇ ਗਾੜ੍ਹਾ ਕੀਤਾ ਖਾਣ- ਪਦਾਰਥ; ੩. ਇੱਕ ਬੂਟੀ, ਜਿਸ ਦੀ ਡੋਡੀ ਦੀ ਤੁਰੀਆਂ ਦੁੱਧ ਵਿੱਚ ਸਿੱਟਣ ਨਾਲ ਦੁੱਧ ਛੇਤੀ ਹੀ ਜੰਮ ਜਾਂਦਾ ਹੈ, ਕਾਬਲੀ ਕਨੇਰ ਅਕੜੀ

(ਭਾਈ ਮਈਆ ਸਿੰਘ)

–ਪਨੀਰੀ, ਵਿਸ਼ੇਸ਼ਣ : ਪਨੀਰ ਸਬੰਧੀ; ਪੁਲਿੰਗ : ਜੋ ਪਨੀਰ ਵੇਚੇ

–ਮਟਰ ਪਨੀਰ, ਪੁਲਿੰਗ : ਮਟਰ ਅਤੇ ਪਨੀਰ ਪਾ ਕੇ ਬਣਾਈ ਸਬਜ਼ੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 1, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-10-29-12-16-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.