ਪਰਚਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਚਾ [ਨਾਂਪੁ] ਪਰੀਖਿਆ ਦਾ ਪ੍ਰਸ਼ਨ-ਪੱਤਰ; ਪਰੀਖਿਆ ਦੀ ਉੱਤਰ-ਕਾਪੀ; ਥਾਣੇ ਵਿੱਚ ਦਰਜ ਕਰਾਈ ਰਪਟ; ਕਾਗ਼ਜ਼ ਦਾ ਟੁਕੜਾ; ਸਮਾਚਾਰ-ਪੱਤਰ, ਅਖ਼ਬਾਰ, ਰਸਾਲਾ; ਇਸ਼ਤਿਹਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਚਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਚਾ. ਦੇਖੋ, ਪਰਚਉ ੧. “ਘਰ ਹੀ ਪਰਚਾ ਪਾਈਐ.” (ਸੂਹੀ ਮ: ੧) ੨ ਦੇਖੋ, ਪਰਚਉ ੩. “ਕੋਈ ਮੁਗਲ ਨ ਹੋਆ ਅੰਧਾ, ਕਿਨੈ ਨ ਪਰਚਾ ਲਾਇਆ.” (ਆਸਾ ਅ: ਮ: ੧) ੩ ਫ਼ਾ ਕਾਗ਼੏ ਦਾ ਟੁਕੜਾ. ਚਿਟ। ੪ ਚਿੱਠੀ. ਰੁੱਕ਼ਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਚਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਚਾ (ਸੰ.। ਸੰਸਕ੍ਰਿਤ ਪਰਚਿ੍ਯ=ਵਾਕਫੀ, ਮੇਲ , ਪਛਾਣ) ੧. ਪਰਤਾਵਾ, ਪ੍ਰੀਖ੍ਯਾ, ਕਰਾਮਾਤ। ਯਥਾ-‘ਕਿਨੈ ਨ ਪਰਚਾ ਲਾਇਆ’ ਕਿਸੇ ਨ ਕਰਾਮਾਤ ਨਾ ਦਿਖਾਈ।

੨. (ਸੰਸਕ੍ਰਿਤ ਪ੍ਰਿਚ=ਟਿਕਣਾ) ਦਿਲ ਟਿਕਾਉਣਾ, ਤਸੱਲੀ।

ਦੇਖੋ, ‘ਪਰਚੈ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 421, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.