ਪਾਧਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਧਾ (ਨਾਂ,ਪੁ) 1 ਲੰਡੇ ਆਦਿ ਪੜ੍ਹਾਉਣ ਵਾਲਾ 2 ਵਿਆਹ ਆਦਿ ਕਰਵਾਉਣ ਵਾਲਾ ਪੰਡਤ 3 ਨਜੂਮੀਂ, ਜੋਤਸ਼ੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਧਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਧਾ. ਸੰ. ਉਪਾਧ੍ਯਾਯ. ਸੰਗ੍ਯਾ—ਪੜ੍ਹਾਉਣ ਵਾਲਾ. ਅਧ੍ਯਾਪਕ. “ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ.” (ਓਅੰਕਾਰ) “ਆਪੇ ਚਾਟਸਾਲ ਆਪਿ ਹੈ ਪਾਧਾ.” (ਮ: ੪ ਵਾਰ ਬਿਹਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਾਧਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਾਧਾ (ਸੰ.। ਸੰਸਕ੍ਰਿਤ ਉਪਾਧ੍ਯਾਯ। ਪੰਜਾਬੀ ਪਾਂਡਾ , ਪਾਂਧਾ) ਮੁੰਡੇ ਪੜ੍ਹਾਉਣ ਵਾਲਾ ਪੰਡਿਤ*। ਯਥਾ-‘ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ’।
----------
* ਅਜ ਕਲ ਪਾਂਧੇ ਨਿਰਾ ਹਿਸਾਬ ਵਹੀ ਖਾਤਾ ਸਿਖਾਲਨ ਵਾਲੇ ਨੂੰ ਕਹਿੰਦੇ ਹਨ ਤੇ ਕਈ ਉਨ੍ਹਾਂ ਵਿਚ ਮੁਸਲਮਾਨ ਹੋ ਕੇ ਬੀ -ਪਾਂਧਾ- ਕਹਾ ਰਹੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First