ਪਾਸਵਰਡ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Password

ਪਾਸਵਰਡ ਕੁਝ ਵਿਸ਼ੇਸ਼ ਅੱਖਰਾਂ ਦਾ ਕ੍ਰਮ ਹੁੰਦਾ ਹੈ। ਕੰਪਿਊਟਰ ਜਾਂ ਨੈੱਟਵਰਕ ਨੂੰ ਅਣ ਅਧਿਕਾਰਿਤ ਵਿਅਕਤੀਆਂ ਦੀ ਪਹੁੰਚ ਤੋਂ ਦੂਰ ਰੱਖਣ ਲਈ ਪਾਸਵਰਡ ਦੀ ਵਰਤੋਂ ਕੀਤੀ ਜਾਂਦੀ ਹੈ। ਪਾਸਵਰਡ ਦੇਣ ਵਾਲਾ ਪ੍ਰਵਾਣਿਤ ਵਿਅਕਤੀ ਹੀ ਕੰਪਿਊਟਰ ਜਾਂ ਨੈੱਟਵਰਕ ਨੂੰ ਵਰਤ ਸਕਦਾ ਹੈ। ਪਾਸਵਰਡ ਵੱਧ ਅੱਖਰਾਂ ਵਾਲਾ ਹੋਣਾ ਚਾਹੀਦਾ ਹੈ ਤੇ ਇਸ ਵਿੱਚ ਵੱਧ ਤੋਂ ਵੱਧ ਅੰਕਾਂ ਅਤੇ ਵਿਸ਼ੇਸ਼ ਚਿੰਨ੍ਹਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਪਾਸਵਰਡ ਨੂੰ ਗੁਪਤ ਰੱਖਣਾ ਚਾਹੀਦਾ ਹੈ ਤੇ ਸਮੇਂ-ਸਮੇਂ 'ਤੇ ਬਦਲਦੇ ਰਹਿਣਾ ਚਾਹੀਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.