ਪਾਸਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਸਾ (ਨਾਂ,ਪੁ) ਤਰਫ; ਬਾਹੀ; ਧਿਰ; ਪੱਖ; ਧੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਸਾ 1. [ਨਾਂਪੁ] ਦਿਸ਼ਾ, ਤਰਫ਼, ਵੱਲ; ਧਿਰ, ਧੜਾ 2. [ਨਾਂਪੁ] ਚੌਪੜ/ਲੁੱਡੋ ਦੀ ਖੇਡ ਦੀ ਇੱਕ ਗੀਟੀ; ਸ਼ੁੱਧ ਸੋਨੇ ਦਾ ਟੁਕੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਸਾ. ਸੰ. ਪਾਸ਼ਕ. ਸੰਗ੍ਯਾ—ਧਾਤੁ ਅਤੇ ਹਾਥੀ ਦੰਦ ਆਦਿ ਦੇ ਉਂਗਲ ਜਿੰਨੇ ਲੰਮੇ ਚਾਰ ਜਾਂ ਛੀ ਪਹਿਲੂ ਟੁਕੜੇ, ਜਿਨ੍ਹਾਂ ਪੁਰ ਚੌਪੜ (ਚੌਸਰ) ਖੇਡਣ ਲਈ ਬਿੰਦੀਆਂ ਦੇ ਚਿੰਨ੍ਹ ਅਥਵਾ ਅੰਗ ਬਣੇ ਹੁੰਦੇ ਹਨ. ਖਿਲਾਰੀ ਇਨ੍ਹਾਂ ਨੂੰ ਸਿੱਟਕੇ ਅਤੇ ਬਿੰਦੀਆਂ ਦਾ ਹਿਸਾਬ ਜੋੜਕੇ ਗੋਟੀਆਂ ਬਿਸਾਤ ਪੁਰ ਚਲਾਉਂਦੇ ਹਨ. ਅ.1 “ਕਬਹੁ ਨ ਹਾਰਹਿ ਢਾਲਿ ਜੁ ਜਾਣਹਿ ਪਾਸਾ.” (ਸੂਹੀ ਕਬੀਰ) ੨ ਪਾਸ਼ ਬਗਲ । ੩ ਦਿਸ਼ਾ. ਓਰ। ੪ ਸ਼ੁੱਧ ਸੋਨੇ ਦਾ ਇੱਕ ਚੁਕੋਣਾ ਟੁਕੜਾ, ਜੋ ਤੋਲ ਵਿੱਚ ਛੱਬੀ ਤੋਲੇ ਅੱਠ ਮਾਸ਼ੇ ਦਾ ਹੁੰਦਾ ਹੈ। ੫ ਰਮਲ ਦਾ ਡਾਲਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਾਸਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਾਸਾ (ਸੰ.। ਸੰਸਕ੍ਰਿਤ ਪਾਸ਼ਕ:। ਪੰਜਾਬੀ ਪਾਸਾ) ਚੌਂਪਟ ਦੀ ਖੇਡ ਵਿਚ ਦੰਦ ਦੇ ਬਣੇ ਪਹਿਲੂਦਾਰ ਤੇ ਹਰ ਪਹਿਲ ਤੇ ਬਿੰਦੀਆਂ ਵਾਲੇ ਛੋਟੇ ਛੋਟੇ ਟੁਕੜੇ ਜਿਨ੍ਹਾਂ ਨੂੰ ਹੱਥਾਂ ਵਿਚ ਫੇਰਕੇ ਸੁਟਦੇ ਹਨ, ਤੇ ਇਸ ਤਰ੍ਹਾਂ ਪਏ ਦਾਉ ਤੋਂ ਬਿੰਦੀਆਂ ਗਿਣਕੇ ਚਾਲ ਚਲਦੇ ਹਨ। ਪਾਸੇ ਨਾ ਹੋਣ ਤਾਂ ਕੌਡੀਆਂ ਸੁਟਦੇ ਹਨ ਤੇ ਪੁਠ ਸਿਧ ਤੋਂ ਗੇਣਤੀ ਕਰਦੇ ਹਨ। ਯਥਾ-‘ਆਪੇ ਪਾਸਾ ਆਪੇ ਸਾਰੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First