ਪੈਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਜ [ਨਾਂਇ] ਇੱਜ਼ਤ , ਆਨ; ਨਾਮਵਰੀ, ਸ਼ੁਹਰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੈਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਜ. ਸਿੰਧੀ. ਸੰਗ੍ਯਾ—ਪ੍ਰਤਿ. ਮਾਨ. ਇੱਜ਼ਤ. “ਜਨ ਕੀ ਪੈਜ ਸਵਾਰੀ ਆਪਿ.”(ਗੂਜ ਮ: ੫) “ਜਨ ਕੀ ਪੈਜ ਬਢਾਈ.” (ਮਾਰੂ ਮ: ੯) ੨ ਨਾਮਵਰੀ. “ਅੰਦਰਹੁ ਝੂਠੇ, ਪੈਜ ਬਾਹਰਿ.” (ਵਾਰ ਆਸਾ) ੩ ਪ੍ਰਤਿਗ੍ਯਾ. ਪ੍ਰਣ. “ਪੁਨ ਤੇਰੇ ਵਾਕਨ ਕੋ ਧਿਕ ਧਿਕ, ਕਰਨ ਪੈਜ ਕੋ ਧਿਕ ਧਿਕ ਹੋਇ.” (ਗੁਪ੍ਰਸੂ) ੪ ਪਾਦਜ. ਪੈਰਾਂ ਤੋਂ ਜੰਮਿਆ ਸ਼ੂਦ੍ਰ । ੫ ਪੈ (ਦੁੱਧ) ਤੋਂ ਉਪਜਿਆ ਮੱਖਣ । ੬ ਪੈ (ਜਲ) ਤੋਂ ਜਨਮਿਆ, ਕਮਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੈਜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੈਜ (ਸੰ.। ਸੰਸਕ੍ਰਿਤ ਪ੍ਰਤਿਗ੍ਯਾ। ਪੁ. ਪੰਜਾਬੀ ਪਤੀਆ, ਪਏਜ। ਨ. ਪੰਜਾਬੀ ਪੈਜ)* ਇਜ਼ਤ , ਆਬਰੋ, ਪਤਿ। ਯਥਾ-‘ਤੇਰੀ ਪੈਜ ਪਿਛੰਉਡੀ ਹੋਇਲਾ’। ਤਥਾ-‘ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ’।
----------
* ਪ੍ਰਤਿੱਗ੍ਯਾ ਦੇ ਪੰਜਾਬੀ ਵਿਚ ਦੋ ਰੂਪ ਅੱਡ ਅੱਡ ਅਰਥਾਂ ਵਿਚ ਚਲੇ ਗਏ ਹਨ, -ਪਤੀਆ- ਤਾਂ -ਪ੍ਰੱਣ- ਅਤੇ -ਪ੍ਰੱਣ ਦੇ ਪਰਤਾਵੇ- ਦੇ ਅਰਥ ਦੇਂਦਾ ਹੈ, ਪਰ -ਪੈਜ- ਕੇਵਲ ਇੱਜ਼ਤ, ਆਬਰੂ ਦੇ ਅਰਥ ਦੇਂਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 33443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First