ਪੜਤਾਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੜਤਾਲ [ਨਾਂਇ] ਜਾਂਚ , ਪਰਖ, ਘੋਖ, ਨਿਰੀਖਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੜਤਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੜਤਾਲ. ਸੰਗ੍ਯਾ—ਜਾਂਚ. ਛਾਨ ਬੀਨ. ਦੇਖ ਭਾਲ। ੨ ਪੱਟਤਾਲ. ਚਾਰ ਤਾਲ ਦਾ ਭੇਦ. ਇਸ ਤਾਲ ਵਿੱਚ ਗਾਏ ਜਾਣ ਵਾਲੇ ਪਦਾਂ ਦੀ “ਪੜਤਾਲ” ਸੰਗ੍ਯਾ— ਹੋ ਗਈ ਹੈ, ਭਾਵੇਂ ਉਹ ਕਿਸੇ ਧਾਰਨਾ ਦੇ ਹੋਣ. ਦੇਖੋ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਾ ਕਾਨੜੇ ਆਦਿਕ ਰਾਗਾਂ ਦੇ ਪੜਤਾਲ. ਸਰਬਲੋਹ ਵਿੱਚ ਅਨੇਕ ਛੰਦਾਂ ਦੇ ਆਦਿ “ਪੜਤਾਲ” ਲਿਖਿਆ ਹੈ. ਪੜਤਾਲ ਗਾਉਣ ਦੀਆਂ ਪੁਰਾਣੀਆਂ ਰੀਤਾਂ ਹੁਣ ਲੋਪ ਹੋ ਰਹੀਆਂ ਹਨ. ਸ਼੍ਰੀ ਗੁਰੂ ਅਰਜਨ ਦੇਵ ਦਾ ਸਿਖਾਇਆ ਸੰਗੀਤ ਸਿੱਖਾਂ ਨੇ ਅਨਗਹਿਲੀ ਕਰਕੇ ਭੁਲਾ ਦਿੱਤਾ ਹੈ. ਭਾਈ ਗੁਰਮੁਖ ਸਿੰਘ ਭਾਈ ਅਤਰ ਸਿੰਘ ਭਾਈ ਅਤਰਾ ਅਤੇ ਭਾਈ ਦਿੱਤੂ ਆਦਿਕ ਦੇ ਗਾਏ ਪੜਤਾਲ ਜੋ ਸਾਡੇ ਸੁਣਨ ਵਿੱਚ ਆਏ ਹਨ, ਹੁਣ ਉਹ ਕੇਵਲ ਸਿਮ੍ਰਿਤੀ ਵਿੱਚ ਰਹਿ ਗਏ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5507, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੜਤਾਲ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪੜਤਾਲ: ਇਸ ਦਾ ਸੰਬੰਧ ਸੰਗੀਤ ਨਾਲ ਹੈ। ਗੁਰਬਾਣੀ ਵਿਚ ‘ਪੜਤਾਲ’ ਸੂਚਕ ਉਕਤੀਆਂ ਤਿੰਨ ਤਰ੍ਹਾਂ ਦੀਆਂ ਹਨ, ਜਿਵੇਂ ‘ਆਸਾ ਮਹਲਾਘਰੁ ੧੫ ਪੜਤਾਲ’ (ਗੁ.ਗ੍ਰੰ.408), ‘ਨਟ ਪੜਤਾਲ ਮਹਲਾ ੫’ (ਗੁ.ਗ੍ਰੰ.980) ਅਤੇ ‘ਸਾਰੰਗ ਮਹਲਾ ੪ ਘਰੁ ੫ ਦੁਪਦੇ ਪੜਤਾਲ’ (ਗੁ.ਗ੍ਰੰ.1200)।

ਭਾਈ ਕਾਨ੍ਹ ਸਿੰਘ (ਮਹਾਨਕੋਸ਼) ਨੇ ਇਸ ਨੂੰ ‘ਪੱਟਤਾਲ’ ਕਹਿ ਕੇ ‘ਚਾਰ ਤਾਲ ਦਾ ਭੇਦ ’ ਮੰਨਿਆ ਹੈ। ਡਾ. ਗੁਰਨਾਮ ਸਿੰਘ (ਗੁਰਮਤਿ ਸੰਗੀਤ: ਪਰਬੰਧ ਤੇ ਪਾਸਾਰ) ਦੀ ਧਾਰਣਾ ਹੈ ਕਿ ਗੁਰਬਾਣੀ ਸੰਗੀਤ ਦੇ ਅੰਤਰਗਤ ਪੜਤਾਲ ਦੇ ਪਦ ਰਚਨਾ ਹੋਣ ਕਰਕੇ ਮੁੱਖ ਤੌਰ ’ਤੇ ਧਰੁਪਦ ਅੰਗ ਤੋਂ ਗਾਏ ਜਾਣ ਦੀ ਰੀਤ ਹੈ ਅਤੇ ਪੜਤਾਲਾਂ ਤੋਂ ਇਹ ਸ਼ੈਲੀ ਸਪੱਸ਼ਟ ਵੀ ਹੋ ਜਾਂਦੀ ਹੈ। ਪੜਤਾਲ ਨੂੰ ਭਿੰਨ ਭਿੰਨ ਤਾਲਾਂ ਵਿਚ ਨਿਬੱਧ ਕਰਕੇ ਗਾਇਆ ਜਾਂਦਾ ਹੈ। ਪੁਰਾਤਨ ਕੀਰਤਨੀਆਂ ਦੇ ਵਿਚਾਰ ਅਨੁਸਾਰ ਇਸ ਨੂੰ ਵਖ ਵਖ ਪੰਜ ਤਾਲਾਂ ਵਿਚ ਨਿਬੱਧ ਕੀਤਾ ਜਾਣਾ ਚਾਹੀਦਾ ਹੈ। ਕਈ ਰਾਗੀ ਮੰਨਦੇ ਹਨ ਕਿ ਇਸ ਦਾ ਆਰੰਭ ਪੰਜ ਤਾਲ ਦੀ ਸਵਾਰੀ ਤੋਂ ਹੀ ਕੀਤਾ ਜਾਣਾ ਚਾਹੀਦਾ ਹੈ। ਇਸ ਵਿਚਾਰ ਨਾਲ ਲਗਭਗ ਸਾਰੇ ਹੀ ਸਹਿਮਤ ਹਨ ਕਿ ਇਸ ਗਾਇਨ ਰੂਪ ਦੇ ਅੰਤਰਗਤ ਤਾਲਾਂ ਦਾ ਪਰਤਾਵ ਅਤੇ ਇਨ੍ਹਾਂ ਦੀ ਗਿਣਤੀ ਪੰਜ ਹੋਣੀ ਚਾਹੀਦੀ ਹੈ। ਪੜਤਾਲ ਦੀ ‘ਰਹਾਉ ’ ਵਾਲੀ ਤੁਕ/ਪੰਕਤੀ ਨੂੰ ਸਥਾਈ ਦੇ ਰੂਪ ਵਿਚ ਕਿਸੇ ਇਕ ਤਾਲ ਵਿਚ ਨਿਬੱਧ ਕਰ ਲਿਆ ਜਾਂਦਾ ਹੈ। ਇਸ ਦੇ ਗਾਇਨ ਸਮੇਂ ਇਹ ਤਾਲ ਸਥਾਈ ਵੀ ਹੋ ਨਿਬੜਦਾ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਪੜਤਾਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੜਤਾਲ (ਸੰ.। ਦੇਸ਼ ਭਾਸ਼ਾ) ਪਰਤਾਉ ਤਾਲ ਦਾ ਭਾਵ ਜਿਸਦੇ ਗਾਉਣ ਵਿਚ ਤੁਕ ਤੁਕ ਤੇ ਤਾਲ ਪਰਤਦਾ ਜਾਂਦਾ ਹੋਵੇ ਸੋ ਪੜਤਾਲ।

੨. ਧ੍ਰੁਪਦ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਪੜਤਾਲ ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼

ਪੜਤਾਲ (verification)

     ਉਹ ਸਥਿਤੀ ਪ੍ਰਕਿਰਿਆ, ਜਿਸ ਰਾਹੀਂ ਕਿਸੇ ਮਨੌਤ/ਉਪਕਥਨ, ਵਿਚਾਰ ਜਾਂ ਸਿਧਾਂਤ ਨੂੰ ਸੱਚ ਜਾਂ ਝੂਠ ਠਹਿਰਾਇਆ ਜਾਂਦਾ ਹੈ। ਵਿਦਵਾਨ ਕਿਸੇ ਵਿਚਾਰਧਾਰਾ ਜਾਂ ਵਿਸ਼ਵਾਸ ਨਾਲ ਤਾਲਮੇਲ ਦੇ ਅਧਾਰ ਉੱਤੇ ਪੜਤਾਲ ਕਰਦੇ ਹਨ। ਵਿਗਿਆਨਕ ਪੜਤਾਲ ਦੇ ਕੁਝ ਤਰੀਕੇ ਇਹ ਹਨ: ਉਸੇ ਜਾਂ ਕਿਸੇ ਹੋਰ ਪਰੇਖਕ ਦੁਆਰਾ ਕਿਸੇ ਧਾਰਨਾ ਨੂੰ ਟੈਸਟ ਕਰਕੇ, ਉਸ ਤਰ੍ਹਾਂ ਦੀਆਂ ਜਾਂ ਵਧੇਰੇ ਸਪੱਸ਼ਟ ਹਾਲਤਾਂ ਵਿੱਚ ਤਜਰਬਿਆਂ ਜਾਂ ਪ੍ਰੇਖਣਾ ਨੂੰ ਦੁਹਰਾਅ ਕੇ, ਜਾਂ ਖਾਸ ਵਖੇਵੇਂ ਵਾਲੇ ਅੰਸ਼ਾਂ ਨੂੰ ਵੱਖ ਕਰਕੇ ਸਮਾਨੰਤਰ ਕੰਟ੍ਰੋਲ ਤਜਰਬਿਆਂ ਦੁਆਰਾ, ਜਾਂ ਵੱਖਰੀਆਂ ਵਿਧੀਆਂ ਜਾਂ ਵੱਖਰੇ ਔਜ਼ਾਰਾਂ ਰਾਹੀਂ ਉਸੇ ਤਰ੍ਹਾਂ ਦੇ ਨਤੀਜਿਆਂ ਉੱਤੇ ਪਹੁੰਚ ਕੇ।


ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 4249, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.