ਪੱਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਕਾ (ਵਿ,ਪੁ) 1 ਕੱਚੇ ਦਾ ਉਲਟ; ਮਜ਼ਬੂਤ; ਇਤਬਾਰੀ; ਭਰੋਸੇ ਵਾਲਾ; ਕਿਸੇ ਦੇ ਝਾਂਸੇ ਵਿੱਚ ਨਾ ਆਉਣ ਵਾਲਾ 2 ਪਸ਼ੂ ਜਿਸ ਨੇ ਅੱਠ ਦੰਦ ਕੱਢ ਲਏ ਹੋਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10457, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਕਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Pukka (ਪੱਕਾ) ਪੱਕਾ: ਇਹ ਸ਼ਬਦ ਭਾਰਤ ਵਿੱਚ ਵਿਦੇਸ਼ੀਆਂ ਦੁਆਰਾ ਪ੍ਰਯੋਗ ਕੀਤਾ ਗਿਆ ਭਾਵ ਮਿਸਤਰੀਆਂ ਦੁਆਰਾ ਮਸਾਲੇਦਾਰ (maso-nary) ਪੱਕੀ ਅਤੇ ਮਜ਼ਬੂਤ ਬਣਤਰ। ਇਹ ਕੱਚਾ (cutcha) ਤੋਂ ਵਿਪਰੀਤ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪੱਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਕਾ [ਵਿਸ਼ੇ] ਮਜ਼ਬੂਤ, ਪੀਡਾ, ਪਾਏਦਾਰ, ਦ੍ਰਿੜ੍ਹ, ਪਰਪੱਕ, ਅਧਿਕ, ਅਡੋਲ, ਸਥਿਰ; ਖ਼ਾਲਸ, ਸਦੀਵੀਂ, ਸਖ਼ਤ, ਕਠੋਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਕਾ. ਵਿ—ਪਕ੍ਵ. ਕੱਚੀ ਦਸ਼ਾ ਤੋਂ ਪੱਕਣ ਦੀ ਹਾਲਤ ਨੂੰ ਪਹੁਚਿਆ। ੨ ਚੰਗੀ ਤਰਾਂ ਰਿੱਝਿਆ। ੩ ਪੂਰਣ ਅਭ੍ਯਾਸੀ। ੪ ਪੁਖ਼ਤਾ. ਚੂਨੇ ਆਦਿ ਮਸਾਲੇ ਨਾਲ ਚਿਣਿਆ ਹੋਇਆ। ੫ ਸੰਗ੍ਯਾ—ਰਿਆਸਤ ਪਟਿਆਲਾ , ਨਜਾਮਤ ਬਰਨਾਲਾ, ਤਸੀਲ ਥਾਣਾ ਰਾਮਾ ਵਿੱਚ ਇੱਕ ਪਿੰਡ ਹੈ. ਇਸ ਤੋਂ ਦੱਖਣ ਪੂਰਵ ਵਸੋਂ ਦੇ ਨਾਲ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਦ੍ਵਾਰਾ ਹੈ . ਤਲਵੰਡੀ ਨੂੰ ਜਾਂਦੇ ਗੁਰੂ ਜੀ ਤਿੰਨ ਦਿਨ ਇੱਥੇ ਵਿਰਾਜੇ ਸਨ. ਜਿਸ ਜੰਡ ਨਾਲ ਗੁਰੂ ਜੀ ਦਾ ਘੋੜਾ ਬੱਧਾ ਸੀ ਉਹ ਮੌਜੂਦ ਹੈ. ਮੰਦਿਰ ਬਣਿਆ ਹੋਇਆ ਹੈ. ਗੁਰਦ੍ਵਾਰੇ ਨਾਲ ੧੦੦ ਘੁਮਾਉਂ ਜ਼ਮੀਨ ਰਿਆਸਤ ਪਟਿਆਲੇ ਵਲੋਂ ਹੈ. ਪੁਜਾਰੀ ਸਿੰਘ ਹਨ. ਰੇਲਵੇ ਸਟੇਸ਼ਨ ਸੰਗਤ (ਬੀ.ਬੀ.ਐਂਡ ਸੀ.ਆਈ. ਰੇਲਵੇ) ਤੋਂ ਚਾਰ ਮੀਲ ਦੱਖਣ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First