ਮਰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਰਦ [ਨਾਂਪੁ] ਨਰ, ਬੰਦਾ , ਆਦਮੀ; ਪਤੀ [ਵਿਸ਼ੇ] ਸੂਰਮਾ, ਦਲੇਰ , ਬਹਾਦਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਰਦ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਰਦ (ਸੰ.। ਫ਼ਾਰਸੀ) ੧. ਆਦਮੀ, ਨਰ, ਪੁਰਖ ।
੨. ਬਹਾਦਰ ਆਦਮੀ। ਯਥਾ-‘ਹੋਰੁ ਭੀ ਉਠਸੀ ਮਰਦ ਕਾ ਚੇਲਾ ’।
ਦੇਖੋ , ‘ਆਵੰਨਿ’
੩. ਕਾਮਲ, ਮਰਦ, ਫਕੀਰ , ਸੰਤ। ਯਥਾ-‘ਸੋਈ ਮਰਦੁ ਮਰਦੁ ਮਰਦਾਨਾ’।
੪. (ਕ੍ਰਿ.। ਸੰਸਕ੍ਰਿਤ ਮਰੁਦੑਦਨ। ਪੁ. ਪੰਜਾਬੀ ਮਰਦਨਾ) ਮਰਦ ਕੇ, ਮਲ ਕੇ ਭਾਵ ਵੱਸ ਕਰਕੇ। ਯਥਾ-‘ਪੰਚ ਮਰਦ ਸਿਦਕਿ ਲੇ ਬਾਧਹੁ’। ਪੰਜ ਕਾਮਾਦਿਕਾਂ ਨੂੰ ਮਰਦਨ ਕਰੋ ਅਤੇ ਸਤ ਆਦਿਕਦਾ ਸਿਦਕ ਲੈ ਕੇ ਦ੍ਰਿੜ੍ਹ ਕਰੋ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First