ਸਾਲੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਲੂ (ਨਾਂ,ਪੁ) ਵਿਆਹ ਸਮੇਂ ਫੇਰਿਆਂ ਵੇਲੇ ਕੰਨਿਆਂ ਦੇ ਸਿਰ ਉੱਤੇ ਲੈਣ ਵਾਲਾ ਮਜੀਠ ਰੰਗ ਵਿੱਚ ਰੰਗਿਆ ਅਤੇ ਪੱਟ ਦੇ ਧਾਗੇ ਨਾਲ ਕੱਢਿਆ ਧਾਰੀਦਾਰ ਵਸਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਾਲੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਲੂ [ਨਾਂਪੁ] ਲਾਲ ਰੰਗ ਦਾ ਕੱਪੜਾ; ਲਾਵਾਂ ਵੇਲ਼ੇ ਕੁੜੀ ਦਾ ਉੱਪਰ ਲੈਣ ਵਾਲ਼ਾ ਕੱਪੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਾਲੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਲੂ. ਸੰ. शालु. ਸੰਗ੍ਯਾ—ਲਾਲ ਰੰਗ ਦਾ ਵਸਤ੍ਰ। ੨ ਇਸਤ੍ਰੀਆਂ ਦੇ ਪਹਿਰਣ ਦਾ ਵਸਤ੍ਰ, ਜੋ ਧਾਰੀਦਾਰ ਹੁੰਦਾ ਹੈ। ੩ ਡਿੰਗ. ਸਾੜ੍ਹੀ. ਓਢਨੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਾਲੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਾਲੂ ਰਾਗਮਾਲਾ ਵਿਚ ਵਰਣਿਤ ਇਕ ਅਪ੍ਰਚਲਿਤ ਰਾਗ- ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9338, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਾਲੂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਲੂ, ਪੁਲਿੰਗ : ਮਜੀਠ ਦੇ ਰੰਗ ਵਿੱਚ ਰੰਗਿਆ ਹੋਇਆ ਕਪੜਾ ਜੋ ਫੇਰਿਆਂ ਵੇਲੇ ਲੜਕੀ ਨੇ ਉਪਰ ਲਿਆ ਹੁੰਦਾ ਹੈ, ਲਾਲ ਰੰਗ ਦਾ ਕਪੜਾ, ਪੱਟ ਨਾਲ ਕੱਢਿਆ ਹੋਇਆ ਇੱਕ ਕਪੜਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-16-04-16-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First