ਸਿਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿਲਾ (ਨਾਂ,ਪੁ) ਵਾਢ੍ਹੀ ਸਮੇਂ ਖੇਤ ਵਿੱਚ ਕਿਰੇ ਹੋਏ ਸਿੱਟੇ ਆਦਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਿਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿਲਾ [ਨਾਂਪੁ] ਬਦਲਾ , ਇਵਜ਼ਾਨਾ, ਮੁਆਵਜ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਿਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿਲਾ. ਸੰ. शिल. ਖੇਤ ਵਿੱਚ ਡਿਗੇ ਹੋਏ ਦਾਣੇ. ਦੇਖੋ, ਸਿਲ। ੨ ਸ਼ਿਲਾ. ਸੰਗ੍ਯਾ—ਪੱਥਰ. ਵੱਟਾ. “ਪੂਜਿ ਸਿਲਾ ਤੀਰਥ ਬਨਵਾਸਾ.” (ਧਨਾ ਅ: ਮ: ੧) ੩ ਸ਼ਸਤ੍ਰ. ਦੇਖੋ, ਸਿਲਹ. “ਇੱਕ ਸਵਾਰਨ ਸਿਲਾ ਸੰਜੋਆ.” (ਭਾਗੁ) “ਸਬੈ ਸੂਰ ਲੈ ਕੇ ਸਿਲਾ ਸਾਜ ਸਜ੍ਯੋ.” (ਵਿਚਿਤ੍ਰ) ੪ ਅ਼ ਲਹ. ਇਨਾਮ. ਬਖਸ਼ਿਸ਼। ੫ ਮਿਲਾਪ. ਜੋੜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸਿਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਿਲਾ ਪੱਥਰ , ਪੱਥਰ ਦੀਆਂ ਮੂਰਤੀਆਂ- ਪੂਜਿ ਸਿਲਾ ਤੀਰਥ ਬਨ ਵਾਸਾ। ਵੇਖੋ, ਸਿਲ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਿਲਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਿਲਾ, ਇਸਤਰੀ ਲਿੰਗ : ਸਿਲ
–ਸਿਲਾਲੜੀ, (ਭੂਗੋਲ) / ਇਸਤਰੀ ਲਿੰਗ : ਚਟਾਨਾਂ ਦਾ ਸਿਲਸਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-10-03-00-52, ਹਵਾਲੇ/ਟਿੱਪਣੀਆਂ:
ਸਿਲਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਿਲਾ, (ਸੰਸਕ੍ਰਿਤ : ਸ਼ਿਲਾ) / ਇਸਤਰੀ ਲਿੰਗ : ੧. ਸਿਲ, ਪੱਥਰ ਦੀ ਚੌੜੀ ਪਟੜੀ; ੨. ਵਾਢੀ ਮਗਰੋਂ ਖੇਤ ਵਿੱਚ ਡਿੱਗੇ ਸਿੱਟਿਆਂ ਦਾ ਚੁਗਣ (ਲਾਗੂ ਕਿਰਿਆ : ਚੁਗਣਾ)
–ਸਿਲੇਹਾਰ, ਇਸਤਰੀ ਲਿੰਗ : ਸਿਲਾ ਚੁਗਣ ਵਾਲੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-10-03-39-37, ਹਵਾਲੇ/ਟਿੱਪਣੀਆਂ:
ਸਿਲਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਿਲਾ, (ਅਰਬੀ) / ਪੁਲਿੰਗ : ਬਦਲਾ (ਲਾਗੂ ਕਿਰਿਆ : ਚੁਕਾਉਣਾ, ਦੇਣਾ, ਪਾਉਣਾ, ਲੈਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-10-03-39-52, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First